ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਨੂੰ ਸਹਿਯੋਗ ਦੇਣਾ ਸ਼ਲਾਘਾਯੋਗ : ਜਸਪਾਲ
ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਦਾ ਪ੍ਰਣ ਲੈਣਾ ਸ਼ਲਾਘਾਯੋਗ: ਜਸਪਾਲ, ਭਲਵਾਨ
Publish Date: Fri, 27 Mar 2026 04:27 PM (IST)
Updated Date: Fri, 27 Mar 2026 04:29 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਰਕਾਰੀ ਪੋਲੀਟੈਕਨਿਕ ਕਾਲਜ ਰਾਜਪੁਰਾ ਰੋਡ ਪਟਿਆਲਾ ਵਿਖੇ ਸਾਂਝ ਕੇਂਦਰ ਸਦਰ ਪਟਿਆਲਾ ਵੱਲੋਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ, ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ, ਐੱਸਐੱਸਪੀ ਪਟਿਆਲਾ ਵਾਰੁਣ ਸ਼ਰਮਾ, ਐੱਸਪੀ ਹੈੱਡ ਕੁਆਰਟਰ-ਕਮ-ਜ਼ਿਲ੍ਹਾ ਕਮਿਊਨਿਟੀ ਅਫਸਰ ਵੈਭਵ ਚੌਧਰੀ ਦੀ ਸਰਪ੍ਰਸਤੀ ਤੇ ਸੁਖਜਿੰਦਰ ਸਿੰਘ ਇੰਚਾਰਜ ਜ਼ਿਲ੍ਹਾ ਸਾਝ ਕੇਂਦਰ ਪਟਿਆਲਾ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਮੁੱਖ ਮਹਿਮਾਨ ਰਾਸ਼ਟਰਪਤੀ ਪੁਲਿਸ ਮੈਡਲ ਵਿਜੇਤਾ ਐੱਸਆਈ ਜਸਪਾਲ ਸਿੰਘ ਇੰਚਾਰਜ ਸਾਂਝ ਕੇਂਦਰ ਸਦਰ ਪਟਿਆਲਾ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਮੈਂਬਰ ਜ਼ਿਲ੍ਹਾ ਸਾਝ ਕੇਂਦਰ, ਮੈਬਰ ਜ਼ਿਲ੍ਹਾ ਯੁਵਾ ਸਾਂਝ ਕਮੇਟੀ, ਮੈਬਰ ਵੂਮੈਨ ਕੌਂਸਲਿੰਗ ਸੈਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਜਗਮਿੰਦਰ ਕੌਰ ਸੇਖੋਂ ਵਾਈਸ ਪ੍ਰਿੰਸੀਪਲ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤੀ। ਇਸ ਮੌਕੇ ਮੋਨਿਕਾ ਵਾਲੀਆਂ ਪ੍ਰੋਗਰਾਮ ਅਫ਼ਸਰ ਐੱਨਐੱਸਐੱਸ ਨੇ ਸਾਰੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਵਿਸ਼ੇਸ਼ ਤੌਰ ’ਤੇ ਹਰਪ੍ਰੀਤ ਪਾਲ ਸਿੰਘ ਪ੍ਰੋਗਰਾਮ ਅਫ਼ਸਰ ਐੱਨਐੱਸਐੱਸ, ਅਮਨਪ੍ਰੀਤ ਕੌਰ ਲੈਕਚਰਾਰ ਫਾਰਮੈਸੀ, ਕਮਲਜੀਤ ਕੌਰ, ਜਸਪ੍ਰੀਤ ਕੌਰ, ਵਨਸ਼ਕ, ਹਰਮਨ, ਲਵਿਸ, ਲਵਪ੍ਰੀਤ ਕੌਰ, ਲਵਨੀਨ ਕੌਰ, ਸੰਚਿਤ, ਸਹਿਜ, ਮਨਜੀਤ ਕੌਰ, ਸਨਦੀਪ ਕੌਰ, ਯਸਦੀਪ ਕੌਰ, ਸਨਦੀਪ ਸਿੰਘ, ਰੁਦਰਪ੍ਰਤਾਪ ਸਿੰਘ ਬੀਸੀਏ ਵਿਦਿਆਰਥੀ ਗੌਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ, ਭਿੰਦਰ ਜਲਵੇੜਾ ਨੇ ਸ਼ਿਰਕਤ ਕੀਤੀ। ਇਸ ਮੌਕੇ ਐੱਸਆਈ ਜਸਪਾਲ ਸਿੰਘ ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਅੱਗੇ ਆਉਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੁਲਿਸ ਵੱਲੋਂ ਗੁਪਤ ਰੱਖਿਆ ਜਾਂਦਾ ਹੈ।