ਪਰਵੀਨ ਛਾਬੜਾ ਨਗਰ ਕੌਂਸਲ ਡੇਰਾਬੱਸੀ ਦੇ ਸਕਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ
ਪਰਵੀਨ ਛਾਬੜਾ ਨਗਰ ਕੌਂਸਲ ਡੇਰਾਬੱਸੀ ਦੇ ਸਕਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ
Publish Date: Wed, 06 May 2026 04:34 PM (IST)
Updated Date: Wed, 06 May 2026 04:35 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਆਮ ਆਦਮੀ ਪਾਰਟੀ ਵੱਲੋਂ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਵੀਨ ਛਾਬੜਾ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਨੂੰ ਨਗਰ ਕੌਂਸਲ ਡੇਰਾਬੱਸੀ ਸਕਰੀਨਿੰਗ ਕਮੇਟੀ ਦਾ ਮੈਂਬਰ ਲਗਾਇਆ ਗਿਆ ਹੈ। ਇਸ ਮੌਕੇ ਸਕਰੀਨਿੰਗ ਕਮੇਟੀ ਦੇ ਨਵ ਨਿਯੁਕਤ ਮੈਂਬਰ ਪ੍ਰਵੀਨ ਛਾਬੜਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਦੇ ਪ੍ਰਭਾਰੀ ਮੁਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਦੀਪਕ ਚੌਹਾਨ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸੂਬੇ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਸਬੰਧ ’ਚ ਨਗਰ ਕੌਂਸਲ ਡੇਰਾਬਸੀ ਵਿਚ ਬਿਲਕੁਲ ਦੀ ਚੋੜ ਲੜਨ ਵਾਲੇ ਕੌਂਸਲਰ ਦੀ ਪੂਰੀ ਜਾਂਚ ਪੜਤਾਲ ਕਰਨ ਉਪਰੰਤ ਉਸ ਨੂੰ ਆਮ ਆਦਮੀ ਪਾਰਟੀ ਦੀ ਤਰਫੋਂ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੇ ਦੌਰਾਨ ਪੰਜਾਬ ਸੂਬੇ ਅੰਦਰ ਲੋਕਾਂ ਦੇ ਨਾਲ ਕੀਤੇ ਗਏ ਵਾਅਦੇ ਤੇ ਗਾਰੰਟੀਆਂ ਨੂੰ ਪੂਰਾ ਕਰ ਦਿਖਾਇਆ ਹੈ ਜਿਸ ਤੋਂ ਜਾਪਦਾ ਹੈ ਕਿ ਆਉਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ ਨਾਲ ਸਬੰਧਤ ਕੌਂਸਲਰ ਦੀ ਚੋਣ ਲੜਨ ਵਾਲੇ ਉਮੀਦਵਾਰ ਵੱਡੀ ਲੀਡ ਦੇ ਨਾਲ ਜਿੱਤ ਪ੍ਰਾਪਤ ਕਰਨਗੇ।