Patiala Crime : ਨਾਬਾਲਿਗਾ ਨਾਲ ਸਮੂਹਿਕ ਤੌਰ ’ਤੇ ਜਬਰ ਜਨਾਹ, ਚਾਰ ਖ਼ਿਲਾਫ਼ ਕੇਸ ਦਰਜ, ਇਕ ਗ੍ਰਿਫ਼ਤਾਰ
ਇਸ ਤਰ੍ਹਾਂ ਜਦੋਂ ਉਹ ਆਪਣੇ ਪਰਿਵਾਰ ਨਾਲ ਇੱਕ ਵਿਆਹ ਵਿੱਚ ਕੰਮ ਕਰਨ ਗਈ, ਤਾਂ ਉੱਥੇ ਮੌਜੂਦ ਤਿੰਨ-ਚਾਰ ਲੜਕਿਆਂ ਨੇ ਉਸਨੂੰ ਬਾਂਹ ਫੜ ਕੇ ਧੱਕੇ ਨਾਲ ਇੱਕ ਕਮਰੇ ਵਿੱਚ ਲੈ ਜਾ ਕੇ ਉਸ ਨਾਲ ਜਬਰ ਜਨਾਹ ਕੀਤਾ।
Publish Date: Fri, 20 Feb 2026 11:33 AM (IST)
Updated Date: Fri, 20 Feb 2026 11:37 AM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸਬ ਡਿਵੀਜ਼ਨ ਪਾਤੜਾਂ ਦੇ ਇਕ ਪਿੰਡ ਵਿਚ ਨਾਬਾਲਿਗ ਲੜਕੀ ਨਾਲ ਸਮੂਹਿਕ ਤੌਰ ’ਤੇ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਵੱਲੋਂ ਲਿਖਵਾਏ ਗਏ ਬਿਆਨਾਂ ਦੇ ਆਧਾਰ ’ਤੇ ਪਾਤੜਾਂ ਪੁਲਿਸ ਨੇ ਚਾਰ ਨੌਜਵਾਨਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ’ਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੇ ਪੜਤਾਲੀਆ ਅਫ਼ਸਰ ਤੇਜਾ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਪਿੰਡ ਦੀ ਨਾਬਾਲਿਗ ਲੜਕੀ ਨੇ ਆਪਣੇ ਬਿਆਨਾਂ ਵਿਚ ਕਿਹਾ ਹੈ ਕਿ ਉਹ ਨੌਵੀਂ ਜਮਾਤ ਵਿਚ ਪੜ੍ਹਦੀ ਹੈ ਅਤੇ ਉਸਦਾ ਪਰਿਵਾਰ ਲੋਕਾਂ ਦੇ ਵਿਆਹਾਂ ਵਿੱਚ ਰੋਟੀ ਬਣਾਉਣ ਸਮੇਤ ਹੋਰ ਕੰਮ ਕਰਦਾ ਹੈ।
ਇਸ ਤਰ੍ਹਾਂ ਜਦੋਂ ਉਹ ਆਪਣੇ ਪਰਿਵਾਰ ਨਾਲ ਇੱਕ ਵਿਆਹ ਵਿੱਚ ਕੰਮ ਕਰਨ ਗਈ, ਤਾਂ ਉੱਥੇ ਮੌਜੂਦ ਤਿੰਨ-ਚਾਰ ਲੜਕਿਆਂ ਨੇ ਉਸਨੂੰ ਬਾਂਹ ਫੜ ਕੇ ਧੱਕੇ ਨਾਲ ਇੱਕ ਕਮਰੇ ਵਿੱਚ ਲੈ ਜਾ ਕੇ ਉਸ ਨਾਲ ਜਬਰ ਜਨਾਹ ਕੀਤਾ। ਇਨ੍ਹਾਂ ਬਿਆਨਾਂ ਦੇ ਆਧਾਰ ‘ਤੇ ਸੰਜੂ, ਦੀਲਾ, ਜਗਦੀਪ ਸਿੰਘ ਉਰਫ਼ ਜੱਗੀ ਅਤੇ ਸੰਦੀਪ ਉਰਫ਼ ਦੀਪੀ ਦੇ ਖ਼ਿਲਾਫ਼ ਜਬਰ ਜਨਾਹ ਦੀਆਂ ਧਾਰਾਵਾਂ ਅਤੇ ਪੋਕਸੋ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਜਗਦੀਪ ਸਿੰਘ ਜੱਗੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।