Patiala News : ਵਿਧਾਇਕ ਪਠਾਣਮਾਜਰਾ ਨੂੰ ਭਜਾਉਣ ਦੇ ਦੋਸ਼ ’ਚ ਪੁਲਿਸ ਨੇ 11 ਵਿਅਕਤੀ ਕੀਤੇ ਗ੍ਰਿਫ਼ਤਾਰ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਹਿਰਾਸਤ ਵਿਚੋਂ ਭੱਜਣ ਵਿਚ ਮਦਦ ਕਰਨ ਦੇ ਦੋਸ਼ ਹੇਠ ਪਟਿਆਲਾ ਪੁਲਿਸ ਨੇ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਚਾਰ ਦਿਨ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।
Publish Date: Thu, 04 Sep 2025 06:20 PM (IST)
Updated Date: Thu, 04 Sep 2025 06:24 PM (IST)
ਨਵਦੀਪ ਢਂੀਂਗਰਾ, ਪੰਜਾਬੀ ਜਾਗਰਣ, ਪਟਿਆਲਾ : ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਹਿਰਾਸਤ ਵਿਚੋਂ ਭੱਜਣ ਵਿਚ ਮਦਦ ਕਰਨ ਦੇ ਦੋਸ਼ ਹੇਠ ਪਟਿਆਲਾ ਪੁਲਿਸ ਨੇ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਚਾਰ ਦਿਨ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਦੂਸਰੇ ਪਾਸੇ ਫਰਾਰ ਚੱਲ ਰਹੇ ਵਿਧਾਇਕ ਵਲੋਂ ਆਪਣੇ ਵਕੀਲਾਂ ਰਾਹੀਂ ਪਟਿਆਲਾ ਅਦਾਲਤ ਅਗਾਊਂ ਜਮਾਨਤ ਅਰਜ਼ੀ ਲਗਾਈ ਗਈ ਹੈ। ਜਿਸ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ।
ਵਿਧਾਇਕ ਦੇ ਵਕੀਲ ਸਿਮਰਨਜੀਤ ਸਿੰਘ ਸੱਗੂ ਨੇ ਦੱਸਿਆ ਕਿ ਪੁਲਿਸ ਵਲੋਂ ਮੋਹਿਤ, ਗੁਰਮੀਤ, ਲਵਜਿੰਦਰ, ਗੌਰਵ, ਅਮ੍ਰਿਤ, ਸਾਜਨ ਸਮੇਤ 11 ਵਿਅਕਤੀਆਂ ਨੂੰ ਥਾਣਾ ਸਿਵਲ ਲਾਇਨ ਵਿਖੇ ਦਰਜ ਮਾਮਲੇ ਸਬੰਧੀ ਡਿਊਟੀ ਮੈਜਸਿਟ੍ਰੇਟ ਬਿਕਰਮਜੀਤ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਹੈ।
ਤੀਸਰੇ ਦਿਨ ਵੀ ਪੁਲਿਸ ਦੇ ਹੱਥ ਖਾਲੀ
ਸ਼ਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਨਾਮਜ਼ਦ ਅਤੇ ਪੁਲਿਸ ਹਿਰਾਸਤ ਵਿਚੋਂ ਭੱਜੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਤੀਸਰੇ ਦਿਨ ਵੀ ਗ੍ਰਿਫਤਾਰ ਨਹੀਂ ਕਰ ਸਕੀ ਹੈ। ਪੁਲਿਸ ਵਲੋਂ ਹਰਿਆਣਾ ਵਿਚ ਸਥਿਤ ਕਰਨਾਲ ਦੇ ਪਿੰਡ ਡਬਰੀ ਤੋਂ ਬਾਹਰ ਜਾਣ ਵਾਲੇ ਸਾਰੇ ਰਸਤਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਕਰ ਰਹੀ ਹੈ।