ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਮੰਤਰੀ ਨੂੰ ਮਿਲਿਆ
ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਮੰਤਰੀ ਨੂੰ ਮਿਲਿਆ
Publish Date: Tue, 31 Mar 2026 04:35 PM (IST)
Updated Date: Tue, 31 Mar 2026 04:37 PM (IST)

ਭੁਪਿੰਦਰਜੀਤ ਮੌਲਵੀਵਾਲਾ•, ਪੰਜਾਬੀ ਜਾਗਰਣ,• ਪਾਤੜਾਂ : ਆਂਗਨਵਾੜੀ ਵਰਕਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈਣ ਕੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦਾ ਵਫ਼ਦ ਵਿਭਾਗ ਦੇ ਮੰਤਰੀ ਡਾ ਬਲਜੀਤ ਕੌਰ ਨੂੰ ਮਿਲਿਆ, ਜਿਸ ਦੌਰਾਨ ਸੁਖਾਵੇਂ ਮਾਹੌਲ ’ਚ ਮੰਗਾ ਨੂੰ ਲੈਣ ਕੇ ਵਿਸਥਾਰ ਨਾਲ ਚਰਚਾ ਹੋਈ। ਇਸ ਦੌਰਾਨ ਹੋਈ ਮੀਟਿੰਗ ਵਿਚ ਵਿਭਾਗੀ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਵਿਭਾਗ ਦੇ ਡਾਇਰੈਕਟਰ ਸ਼ੀਨਾ ਅਗਰਵਾਲ, ਡਿਪਟੀ ਡਇਰੈਕਟਰ ਅਮਰਜੀਤ ਸਿੰਘ ਭੁੱਲਰ, ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਮੌਜੂਦ ਸਨ। ਮੀਟਿੰਗ ਦੌਰਾਨ ਯੂਨੀਅਨ ਦੀ ਪ੍ਰਤੀਨਿਧਤਾ ਕੌਮੀ ਜਰਨਲ ਸਕੱਤਰ ਊਸ਼ਾ ਰਾਣੀ, ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਰਨਲ ਸਕੱਤਰ ਸੁਭਾਸ਼ ਰਾਣੀ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਸ਼ਾਮਲ ਹੋਏ। ਯੂਨੀਅਨ ਵੱਲੋਂ ਇਕ ਇੱਕ ਮੰਗ ਨੂੰ ਮੀਟਿੰਗ ਵਿਚ ਰੱਖਦੇ ਹੋਏ ਵੱਖ-ਵੱਖ ਮਸਲੇ ਮੰਤਰੀ ਦੇ ਧਿਆਨ ਵਿਚ ਲਿਆਂਦੇ ਗਏ, ਜਿਨ੍ਹਾਂ ’ਤੇ ਮੰਤਰੀ ਵੱਲੋਂ ਹਾਂ-ਪੱਖੀ ਰਵੱਈਆ ਅਪਣਾਉਂਦੇ ਹੋਏ ਜਲਦੀ ਹੱਲ ਦਾ ਭਰੋਸਾ ਦਿੱਤਾ ਗਿਆ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਪੈਨਸ਼ਨ ਅਤੇ ਗ੍ਰੇਚੂਇਟੀ ਦੇ ਮਸਲੇ ਨੂੰ ਪ੍ਰਮੁੱਖ ਤੌਰ ’ਤੇ ਉਠਾਇਆ ਗਿਆ। ਇਸ ਸਬੰਧੀ ਮੰਤਰੀ ਨੇ ਦੱਸਿਆ ਕਿ ਮਾਮਲਾ ਸਰਕਾਰ ਵੱਲੋਂ ਏਜੀ ਕੋਲ ਭੇਜਿਆ ਜਾ ਚੁੱਕਾ ਹੈ, ਉਨ੍ਹਾਂ ਇਸ ਮੰਗ ਉਤੇ ਹਾਂ-ਪੱਖੀ ਹੁੰਗਾਰਾ ਦਿੱਤਾ ਹੈ। ਉਪਰੰਤ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਨੇ 1 ਅਪ੍ਰੈਲ ਨੂੰ ਬਲੈਕ ਡੇਅ ਮੌਕੇ ਸਮੂਹ ਵਰਕਰਾਂ ਤੇ ਹੈਲਪਰਾਂ ਕਾਲੀਆਂ ਪੱਟੀਆਂ ਬੰਨ੍ਹ ਕੇ ਜਾਂ ਕਾਲੇ ਦੁਪੱਟੇ ਲੈ ਕੇ ਸੈਂਟਰ ਵਿਚ ਕੰਮ ਕਰਨ ਅਤੇ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕਰਨਗੀਆਂ।