ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ
ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ
Publish Date: Sat, 02 May 2026 04:19 PM (IST)
Updated Date: Sat, 02 May 2026 04:20 PM (IST)

ਭੁਪਿੰਦਰਜੀਤ ਮੌਲਵੀਵਾਲਾ, •ਪੰਜਾਬੀ ਜਾਗਰਣ• ਪਾਤੜਾਂ : ਪਿੰਡ ਨਿਆਲ ਵਿਖੇ ਗ੍ਰਾਮ ਪੰਚਾਇਤ ਅਤੇ ਗੁਰੂ ਰਵਿਦਾਸ ਕਮੇਟੀ ਨਿਆਲ ਵੱਲੋਂ ਮਜ਼ਦੂਰ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਮਜ਼ਦੂਰ ਹੱਕਾਂ ਅਤੇ ਏਕਤਾ ਦੀ ਮਹੱਤਤਾ ’ਤੇ ਵਿਚਾਰ ਸਾਂਝੇ ਕੀਤੇ ਗਏ। ਇਸ ਸਮੇਂ ਝੰਡਾ ਲਹਿਰਾਉਣ ਦੀ ਰਸਮ ਆਰਐੱਮਪੀਆਈ ਦੇ ਆਗੂ ਕਾਮਰੇਡ ਅਮਰਜੀਤ ਸਿੰਘ, ਜ਼ਿਲਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ ਕਾਮਰੇਡ ਸੁਖਦੇਵ ਸਿੰਘ ਨਿਆਲ ਨੇ ਕੀਤੀ। ਸਰਪੰਚ ਪ੍ਰਲਾਦ ਸਿੰਘ ਨੰਬਰਦਾਰ ਲਾਲ ਝੰਡਾ ਭੱਠਾ ਲੇਬਰ ਯੂਨੀਅਨ ਜ਼ਿਲ੍ਹਾ ਪ੍ਰਧਾਨ, ਕਾਮਰੇਡ ਮਲਕੀਤ ਸਿੰਘ ਨਿਆਲ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਸ਼ਮੂਲੀਅਤ ਕੀਤੀ। ਉਪਰੰਤ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਦਵਿੰਦਰ ਸਿੰਘ, ਗੁਰਸ਼ਬਦ ਕੌਰ ਅਤੇ ਰਸਦੀਪ ਕੌਰ ਨੇ ਕਰਮਵਾਰ ਪਹਿਲਾਂ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮਾਸਟਰ ਸ਼ਮਸ਼ੇਰ ਸਿੰਘ, ਮਾਸਟਰ ਜਸਪਾਲ ਸਿੰਘ, ਮਨਿੰਦਰਜੀਤ ਸਿੰਘ, ਹਰਬਲਾਸ ਸਿੰਘ ਪ੍ਰਧਾਨ ਗੁਰੂ ਰਵਿਦਾਸ ਕਮੇਟੀ ਹਰਪ੍ਰੀਤ ਸਿੰਘ ਸੁਪਰਡੈਂਟ ਕਿਰਤੀ ਕਾਲਜ ਨਿਆਲ, ਸੁਖਦਰਸ਼ਨ ਸਿੰਘ, ਬਲਕਾਰ ਸਿੰਘ, ਜੋਹਨਦੀਪ ਸਿੰਘ, ਯਾਦਵਿੰਦਰ ਸਿੰਘ ਨੰਬਰਦਾਰ, ਰਾਜਾ ਸਰਾਓ, ਸੋਨੀ ਸ਼ਰਮਾ ਪੰਚਾਇਤ ਮੈਂਬਰ, ਮੈਂਬਰ ਜਗਸੀਰ ਸਿੰਘ, ਮੈਂਬਰ ਬਲਜੀਤ ਕੌਰ, ਮੈਂਬਰ ਜਸਵਿੰਦਰ ਕੌਰ, ਸੁਰਜੀਤ ਸਿੰਘ ਫੌਜੀ, ਗੁਰਸੇਵ ਸਿੰਘ, ਹਰਸ਼ਦੀਪ ਸਿੰਘ, ਕਮਲ ਸਿੰਘ, ਗੁਰਪਿਆਰ ਸਿੰਘ, ਖੁਸ਼ਪ੍ਰੀਤ ਸਿੰਘ, ਡਾ. ਗੁਰਤੇਜ ਸਿੰਘ, ਡਾ. ਰਵੀ ਸਿੰਘ ਅਤੇ ਸਾਦੀ ਸਿੰਘ ਆਦਿ ਹਾਜ਼ਰ ਸਨ।