ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਵਰਲਡ ਫੂਡ ਲੌਰੀਏਟ ਅਤੇ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਦੇਵ ਸਿੰਘ ਖੁਸ਼ ਤੇ ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਪਹਿਲੇ ਦਿਨ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਵੀ ਹੇਵੇਗਾ। ਡਾ. ਗੋਸਲ ਨੇ ਕਿਸਾਨਾਂ ਨੂੰ ਮੌਸਮ ਦਾ ਸਾਹਮਣਾ ਕਰਦੇ ਹੋਏ ਪੂਰੇ ਜੋਸ਼ ਨਾਲ ਮੇਲੇ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ।

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਪੀਏਯੂ ਵਿਚ ਸਾਉਣੀ ਦੀਆਂ ਫ਼ਸਲਾਂ ਲਈ ਅੱਜ ਤੋਂ ਲਾਏ ਜਾਣ ਵਾਲੇ ਦੋ ਰੋਜ਼ਾ ਕਿਸਾਨ ਮੇਲੇ ਦੀਆਂ ਤਿਆਰੀਆਂ ਦਰਮਿਆਨ ਵੀਰਵਾਰ ਨੂੰ ਪਏ ਮੀਂਹ ਨੇ ਪੀਏਯੂ ਅਧਿਕਾਰੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਤੋਂ ਮੁਤਾਬਕ ਕਿਸਾਨ ਮੇਲੇ ਦਾ ਉਦਘਾਟਨ ਕਰਨ ਲਈ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਵਰਲਡ ਫੂਡ ਲੌਰੀਏਟ ਅਤੇ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਦੇਵ ਸਿੰਘ ਖੁਸ਼ ਤੇ ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਪਹਿਲੇ ਦਿਨ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਵੀ ਹੇਵੇਗਾ। ਡਾ. ਗੋਸਲ ਨੇ ਕਿਸਾਨਾਂ ਨੂੰ ਮੌਸਮ ਦਾ ਸਾਹਮਣਾ ਕਰਦੇ ਹੋਏ ਪੂਰੇ ਜੋਸ਼ ਨਾਲ ਮੇਲੇ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਨਾਲ ਆਉਣ ਅਤੇ 325 ਸਟਾਲਾਂ 'ਤੇ ਜਾਣ।
ਮੌਸਮ ਸਬੰਧੀ ਗੱਲ ਕਰਦੇ ਹੋਏ ਮੌਸਮ ਵਿਭਾਗ ਪੀਏਯੂ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਲੁਧਿਆਣਾ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਬੱਦਲਵਾਈ ਤੇ ਕਿਤੇ ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕਿਤੇ ਕਿਤੇ ਝੱਖੜ/ ਗਰਜ ਚਮਕ/ਗੜ੍ਹੇਮਾਰੀ/ ਤੇਜ਼ ਹਵਾ ਵੀ ਚੱਲ ਸਕਦੀ ਹੈ। ਕਿਸਾਨ ਮੇਲਿਆਂ ਦੀ ਨਿਗਰਾਨੀ ਕਰਨ ਵਾਲੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਭਰ ਵਿੱਚੋਂ ਕੋਨੇ-ਕੋਨੇ ਤੋਂ ਕਿਸਾਨ ਇਸ ਮੇਲੇ ਵਿਚ ਸ਼ਾਮਲ ਹੋਣ ਲਈ ਪੁੱਜ ਰਹੇ ਹਨ। ਮੇਲੇ ਦੌਰਾਨ ਸਾਉਣੀ ਦੀਆਂ ਫ਼ਸਲਾਂ ਦੇ ਬੀਜਾਂ, ਫ਼ਲਦਾਰ ਬੂਟਿਆਂ, ਸਬਜ਼ੀਆਂ ਦੇ ਬੀਜਾਂ ਤੇ ਪਨੀਰੀ ਤੋਂ ਇਲਾਵਾ ਖੇਤੀ ਸਾਹਿਤ ਅਤੇ ਖੇਤੀ ਸੰਬੰਧੀ ਨਵੀਨ ਜਾਣਕਾਰੀ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਮੇਲੇ ਦੌਰਾਨ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ, ਡਿਜੀਟਲ ਵਿਧੀਆਂ ਅਤੇ ਵਿਕਸਤ ਮਸ਼ੀਨਰੀ ਤੋਂ ਜਾਣੂੰ ਕਰਵਾਉਣ ਲਈ ਪ੍ਰਦਰਸ਼ਨੀਆਂ ਤੇ ਸਟਾਲਾਂ ਲਗਾਈਆਂ ਜਾ ਰਹੀਆਂ ਹਨ।
ਕਿਸਾਨ ਮੇਲੇ ਲਈ ਜਾਰੀ ਕੀਤਾ ਪਾਰਕਿੰਗ ਪਲਾਨ
ਕਿਸਾਨ ਮੇਲੇ ਨੂੰ ਲੈ ਕੇ ਖ਼ਾਸ ਤੌਰ ’ਤੇ ਪਾਰਕਿੰਗ ਪਲਾਨ ਜਾਰੀ ਕੀਤਾ ਗਿਆ ਹੈ। ਕਿਸਾਨਾਂ ਦੀਆਂ ਕਾਰਾਂ, ਛੋਟੇ ਵਾਹਨ, ਬੱਸਾਂ, ਟਰੱਕ ਤੇ ਟਰੈਕਟਰ ਪੀਏਯੂ ਦੇ ਗੇਟ ਨੰਬਰ-1 ਤੋਂ ਕਿਸਾਨ ਮੇਲੇ ਵਿਚ ਸ਼ਾਮਲ ਹੋ ਸਕਣਗੇ। ਐਗਰੋ ਇੰਡਸਟਰੀਅਲ ਤੇ ਸਟਾਲ ਹੋਲਡਰਾਂ ਦੀਆਂ ਕਾਰਾਂ ਤੇ ਛੋਟੇ ਵਾਹਨ ਗੇਟ ਨੰਬਰ 2 ਤੋਂ ਦਾਖਲ ਹੋ ਸਕਦੇ ਹਨ। ਕਿਸਾਨ ਕਾਰਾਂ ਤੇ ਛੋਟੇ ਵਾਹਨਾਂ ਨਾਲ ਗੇਟ ਨੰਬਰ 5 ਤੋਂ ਵੀ ਜਾ ਸਕਦੇ ਹਨ।
ਪਸ਼ੂ ਪਾਲਣ ਮੇਲਾ ਅੱਜ ਤੋਂ
ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਪਸ਼ੂ ਪਾਲਣ ਮੇਲਾ ਹਰ ਉਮਰ ਦੇ ਮਰਦਾਂ, ਔਰਤਾਂ ਤੇ ਬੱਚਿਆਂ ਲਈ ਵਧੀਆ ਪ੍ਰਦਰਸ਼ਨੀ ਹੋਵੇਗੀ। ਡਾ. ਜਤਿੰਦਰਪਾਲ ਸਿੰਘ ਗਿੱਲ, ਵਾਈਸ ਚਾਂਸਲਰ ਨੇ ਕਿਹਾ ਕਿ 20 ਤੇ 21 ਮਾਰਚ ਨੂੰ ਹੋਣ ਵਾਲੇ ਪਸ਼ੂ ਪਾਲਣ ਮੇਲੇ ਵਿਚ ਹਰ ਵਰਗ ਉਮਰ ਤੇ ਸੁਭਾਅ ਵਾਸਤੇ ਵੱਖ-ਵੱਖ ਵਸਤੂਆਂ ਤੇ ਨੁਮਾਇਸ਼ਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਵਾਰ ਦਾ ਮੇਲਾ ਅਸੀਂ ‘ਪਸ਼ੂ ਪਾਲਣ ਰਵਾਇਤੀ ਤੋਂ ਵਿਸ਼ਵ ਪੱਧਰ ਤੱਕ’ ਵਿਸ਼ੇ ਨੂੰ ਅਧਾਰ ਬਣਾ ਕੇ ਕਰ ਰਹੇ ਹਾਂ।