PPSC Exams : ਪੰਜਾਬ 'ਚ ਪਹਿਲੀ ਤੋਂ 10 ਅਪ੍ਰੈਲ ਤੱਕ ਹੋਵੇਗੀ PCS ਮੇਨ ਪ੍ਰੀਖਿਆ, ਪਟਿਆਲਾ ‘ਚ 12 ਕੇਂਦਰ ਸਥਾਪਤ
ਪੀਪੀਐਸਸੀ ਦੇ ਸਕੱਤਰ ਚਰਨਜੀਤ ਸਿੰਘ ਨੇ ਦੱਸਿਆ ਕਿ ਕਮਿਸ਼ਨ ਦੇ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਦੀ ਅਗਵਾਈ ਹੇਠ, ਪ੍ਰੀਖਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਇਸ ਪੇਪਰ ਲਈ ਪਟਿਆਲਾ ਸ਼ਹਿਰ ਵਿੱਚ ਕੁੱਲ 12 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ।
Publish Date: Tue, 31 Mar 2026 06:48 PM (IST)
Updated Date: Tue, 31 Mar 2026 06:54 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਪੀਸੀਐਸ (ਕਾਰਜਕਾਰੀ ਸ਼ਾਖਾ) ਦੇ 1 ਅਪ੍ਰੈਲ ਤੋਂ 10 ਅਪ੍ਰੈਲ ਤੱਕ ਮੇਨ ਇਮਤਿਹਾਨ ਕਰਵਾਉਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ।
ਪੀਪੀਐਸਸੀ ਦੇ ਸਕੱਤਰ ਚਰਨਜੀਤ ਸਿੰਘ ਨੇ ਦੱਸਿਆ ਕਿ ਕਮਿਸ਼ਨ ਦੇ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਦੀ ਅਗਵਾਈ ਹੇਠ, ਪ੍ਰੀਖਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਇਸ ਪੇਪਰ ਲਈ ਪਟਿਆਲਾ ਸ਼ਹਿਰ ਵਿੱਚ ਕੁੱਲ 12 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰੀਖਿਆ ਸਾਰੇ ਦੁਪਹਿਰ ਦੇ ਸੈਸ਼ਨ ਵਿੱਚ ਦੁਪਹਿਰ 2:30 ਵਜੇ ਤੋਂ ਸ਼ਾਮ 5:30 ਵਜੇ ਤੱਕ ਕਰਵਾਈ ਜਾਵੇਗੀ। ਸਖ਼ਤ ਨਿਗਰਾਨੀ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ, ਹਰੇਕ ਪ੍ਰੀਖਿਆ ਕੇਂਦਰ 'ਤੇ ਸੀਨੀਅਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਨੂੰ ਆਬਜਰਬਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ, ਚਰਨਜੀਤ ਸਿੰਘ ਨੇ ਕਿਹਾ ਕਿ ਉਮੀਦਵਾਰਾਂ ਦੀ ਸਹੀ ਪਛਾਣ ਨੂੰ ਯਕੀਨੀ ਬਣਾਉਣ ਲਈ ਹਰੇਕ ਕੇਂਦਰ 'ਤੇ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਸਿਸਟਮ ਲਗਾਏ ਗਏ ਹਨ। ਇਸ ਤੋਂ ਇਲਾਵਾ, ਪ੍ਰੀਖਿਆ ਦੌਰਾਨ ਕਿਸੇ ਵੀ ਇਲੈਕਟ੍ਰਾਨਿਕ ਯੰਤਰ ਦੀ ਵਰਤੋਂ ਨੂੰ ਰੋਕਣ ਲਈ ਜੈਮਰ ਵੀ ਲਗਾਏ ਗਏ ਹਨ।
ਸਕੱਤਰ ਨੇ ਅੱਗੇ ਕਿਹਾ ਕਿ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਨੂੰ ਸੁਚਾਰੂ ਬਣਾਉਣ ਲਈ ਪਟਿਆਲਾ ਪੁਲਿਸ ਵੱਲੋਂ ਵਿਆਪਕ ਸੁਰੱਖਿਆ ਅਤੇ ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪੀਸੀਐਸ ਕਾਰਜਕਾਰੀ ਸ਼ਾਖਾ ਸਮੇਤ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਲਾਈਡ ਅਧਿਕਾਰੀਆਂ ਦੀਆਂ 331 ਅਸਾਮੀਆਂ ਨੂੰ ਭਰਨ ਲਈ ਲਗਭਗ 4,200 ਉਹ ਉਮੀਦਵਾਰ, ਮੁੱਖ ਪ੍ਰੀਖਿਆ ਵਿੱਚ ਸ਼ਾਮਲ ਹੋਣਗੇ ਜਿਨ੍ਹਾਂ ਨੇ ਮੁੱਢਲੀ ਪ੍ਰੀਖਿਆ ਪਾਸ ਕੀਤੀ ਹੈ।