ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ
ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਰੋਸ-ਪ੍ਰਦਰਸ਼ਨ
Publish Date: Thu, 19 Feb 2026 05:12 PM (IST)
Updated Date: Thu, 19 Feb 2026 05:15 PM (IST)

ਫੋਟੋ 19ਪੀਟੀਐਲ: 14, 15 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸੀਪੀਐਫ ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੂਬੇ ਭਰ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਇਸੇ ਤਰ੍ਹਾਂ ਹੀ ਪਟਿਆਲਾ ਵਿਖੇ ਵੀ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਦੀ ਅਗਵਾਈ ਹੇਠ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਮਹਿਲਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਦੀ ਅਗਵਾਈ ’ਚ ਸਟਾਫ ਨਰਸਾਂ, ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ’ਚ ਡੀਸੀ ਦਫਤਰ ਯੂਨੀਅਨ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਵਾਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਤੇ ਹੋਰ ਆਗੂਆਂ ਨੇ ਕਿਹਾ ਕਿ ਸਾਡੀ ਇਕੋ ਇਕ ਮੰਗ ਹੈ ਕਿ 2004 ਵਿਚ ਬੰਦ ਹੋਈ ਪੁਰਾਣੀ ਪੈਨਸ਼ਨ ਨੂੰ ਮੁੜ ਲਾਗੂ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ ਵੱਲੋਂ ਸਮੂਹ ਮੁਲਾਜ਼ਮ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਵਿਰਕ, ਗੁਰਜੰਟ ਸਿੰਘ, ਰਵਿੰਦਰ ਸ਼ਰਮਾ, ਗੁਰਪ੍ਰੀਤ ਪਨੇਸਰ, ਸੰਦੀਪ ਕੌਰ ਬਰਨਾਲਾ ਜ਼ਿਲ੍ਹਾ ਸੀ. ਪੀ. ਐਫ. ਪ੍ਰਧਾਨ ਮਹਿਲਾ ਵਿੰਗ, ਜਤਿੰਦਰ ਕੰਬੋਜ ਪ੍ਰੈਸ ਸੈਕਟਰੀ, ਅਮਨਦੀਪ ਕੌਰ ਸੰਧੂ ਮੀਤ ਪ੍ਰਧਾਨ, ਤੇਜਿੰਦਰ ਸਿੰਘ, ਦਰਸ਼ਨ ਸਿੰਘ ਪ੍ਰਧਾਨ ਡੀ. ਸੀ. ਦਰਫਤਰ ਯੂਨੀਅਨ, ਰਾਮ ਕ੍ਰਿਸ਼ਨ ਪ੍ਰਧਾਨ ਖਜ਼ਾਨਾ ਵਿਭਾਗ, ਸਤਵਿੰਦਰ ਸਿੰਘ, ਹਿੰਮਤ ਸਿੰਘ, ਸੁਖਵਿੰਦਰ ਕਲਿਆਣ, ਬਿਨੈ ਕੁਮਾਰ ਆਈ ਟੀ ਆਈ, ਤੇਜਿੰਦਰ ਸਿੰਘ ਡੀ ਸੀ ਦਫਤਰ, ਨਿਸ਼ਾ ਰਾਧੀ ਪ੍ਰਧਾਨ ਬੀ ਐਂਡ ਆਰ, ਮਨਪ੍ਰੀਤ ਕੌਰ, ਰਾਖੀ ਠਾਕੁਰ, ਅਖਤਰ ਹੁਸੈਨ, ਰਜਨੀ ਬਾਲਾ, ਨਿਸ਼ਾਂਤ ਕੁਮਾਰ, ਰਘਬੀਰ ਸਿੰਘ, ਲਵਜੀਤ ਸਿੰਘ, ਕੁਲਵੰਤ ਸਿੰਘ, ਮਹਿੰਦਰਪਾਲ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਸੁਮਨ ਰਾਣੀ, ਪੱਲਬੀ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਮਹਿੰਦਰ ਕੁਮਾਰ ਗਰਗ, ਗੁਰਪ੍ਰੀਤ ਸਿੰਘ ਐਕਸਾਈਜ਼ ਆਦਿ ਹਾਜ਼ਰ ਸਨ। --ਕੋਈ ਖੈਰਾਤ ਨਹੀਂ ਮੰਗ ਰਹੇ, ਪੈਨਸ਼ਨ ਮੁਲਾਜ਼ਮਾਂ ਦਾ ਹੱਕ : ਰਵਿੰਦਰ ਸ਼ਰਮਾ ਸੀ. ਪੀ. ਐਫ. ਦੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ ਨੇ ਰੋਸ ਪ੍ਰਦਰਸ਼ਨ ਦੌਰਾਨ ਕਿਹਾ ਕਿ ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ। ਉਹ ਕੋਈ ਖੈਰਾਤ ਨਹੀਂ ਮੰਗ ਰਹੇ ਅਤੇ ਆਮ ਆਦਮੀ ਪਾਰਟੀ ਵਲੋਂ ਖੁਦ ਵੋਟਾਂ ਲੈਣ ਵੇਲੇ ਮੁਲਾਜ਼ਮਾਂ ਨਾਲ ਇਹ ਵਾਅਦਾ ਕੀਤਾ ਉਨ੍ਹਾਂ ਦੀ ਸਰਕਾਰ ਬਣਨ ’ਤੇ ਸੂਬੇ ਵਿਚ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇਗੀ, ਪਰ ਹੁਣ ਆਪਣੇ ਕੀਤੇ ਵਾਅਦੇ ਤੋਂ ਭੱਜ ਗਈ ਹੈ।