ਪੈਨਸ਼ਨਰਾਂ ਵੱਲੋਂ ਚੋਣਾਂ ’ਚ ‘ਆਪ’ ਦਾ ਵਿਰੋਧ ਕਰਨ ਦਾ ਐਲਾਨ
ਪੈਨਸ਼ਨਰਾਂ ਵੱਲੋਂ ਨਗਰ ਨਿਗਮ ਤੇ ਨਗਰ ਪਾਲਿਕਾ ਚੋਣਾਂ ’ਚ ‘ਆਪ’ ਦਾ ਵਿਰੋਧ ਕਰਨ ਦਾ ਐਲਾਨ
Publish Date: Thu, 21 May 2026 07:11 PM (IST)
Updated Date: Fri, 22 May 2026 04:14 AM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਕਾਰਜਕਾਰੀ ਦੀ ਮੀਟਿੰਗ ਪੈਨਸ਼ਨ ਭਵਨ ਫਤਹਿਗੜ੍ਹ ਸਾਹਿਬ ਵਿਖੇ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਰੈਲੀ ਸਬੰਧੀ ਰਿਪੋਰਟਿੰਗ ਕਰਦੇ ਹੋਏ ਮੀਤ ਪ੍ਰਧਾਨ ਹਰਚੰਦ ਸਿੰਘ ਪੰਜੋਲੀ ਨੇ ਐਲਾਨ ਨਾਮਾ ਪੜ੍ਹ ਕੇ ਸੁਣਾਇਆ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ’ਚ ਜੂਨ ਮਹੀਨੇ ਵਿੱਚ ਜ਼ਿਲ੍ਹਾ ਪੱਧਰੀ ਕਨਵੈਨਸ਼ਨ, ਜੁਲਾਈ-ਅਗਸਤ ਮਹੀਨੇ ਵਿੱਚ ਵਿਧਾਇਕਾਂ ਦੇ ਘਰਾਂ ਅੱਗੇ ਘੜਾ ਭੰਨ ਮੁਜ਼ਾਹਰੇ ਅਤੇ ਅਕਤੂਬਰ ਮਹੀਨੇ ਵਿੱਚ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਮੌਕੇ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਅਦਾਲਤੀ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੱਗੇ ਹੋਏ ਐਲਪੀਏ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੇ ਵਤੀਰੇ ਦੀ ਪੁਰਜ਼ੋਰ ਨਿੰਦਾ ਕਰਦਿਆਂ ਮੰਗ ਕੀਤੀ ਕਿ ਸਾਰਿਆਂ ਨੂੰ ਕੇਂਦਰ ਦੀ ਤਰਜ਼ ’ਤੇ 60 ਫ਼ੀਸਦੀ ਡੀਏ ਦਿੱਤਾ ਜਾਵੇ, 2.59 ਦਾ ਗੁਣਾਕ ਤੇ ਨੋਸ਼ਨਲ ਫਿਕਸੇਸ਼ਨ ਲਾਗੂ ਕੀਤੀ ਜਾਵੇ ਅਤੇ ਸੱਤਵੇਂ ਪੇ ਕਮਿਸ਼ਨ ਦਾ ਗਠਨ ਕੀਤਾ ਜਾਵੇ। ਪੈਨਸ਼ਨਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਮਸਲੇ ਲਿਖਤੀ ਰੂਪ ਵਿੱਚ 28 ਮਈ 2026 ਤੱਕ ਜਨਰਲ ਸਕੱਤਰ ਧਰਮ ਪਾਲ ਅਜਾਦ ਕੋਲ ਜਮ੍ਹਾਂ ਕਰਵਾਉਣ ਤਾਂ ਜੋ ਏਡੀਸੀ ਨਾਲ ਮੀਟਿੰਗਾਂ ਦਾ ਸਿਲਸਿਲਾ ਮੁੜ ਸ਼ੁਰੂ ਕੀਤਾ ਜਾ ਸਕੇ। ਮੀਟਿੰਗ ਨੂੰ ਪ੍ਰੀਤਮ ਸਿੰਘ ਨਾਗਰਾ, ਕੁਲਵੰਤ ਸਿੰਘ ਢਿੱਲੋਂ, ਕਰਨੈਲ ਸਿੰਘ ਬੱਸੀ ਪਠਾਣਾਂ, ਭਗਵੰਤ ਰਾਏ, ਕਰਨੈਲ ਸਿੰਘ ਵਜ਼ੀਰਾਬਾਦ, ਸ਼ਿਵਨਾਥ, ਦਰਬਾਰਾ ਸਿੰਘ ਅਤੇ ਕਿਰਸਨ ਲਾਲ ਚਰਨਥਾਲ ਨੇ ਵੀ ਸੰਬੋਧਨ ਕੀਤਾ। ਅੰਤ ਵਿੱਚ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਐਲਾਨ ਨਾਮੇ ਦੀਆਂ ਮੱਦਾਂ ਨੂੰ ਪਾਸ ਕਰਵਾਉਂਦਿਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਦਾ ਸੱਦਾ ਦਿੱਤਾ। ਇਸ ਮੌਕੇ ਮੱਘਰ ਸਿੰਘ ਅਮਲੋਹ, ਖੇਮ ਸਿੰਘ, ਸ਼ਿੰਗਾਰਾ ਸਿੰਘ ਭੜੀ, ਅਵਤਾਰ ਸਿੰਘ ਕਲੋਦੀ, ਹਰਪਾਲ ਸਿੰਘ, ਉਮ ਪ੍ਰਕਾਸ਼ ਬੱਸੀ ਪਠਾਣਾਂ, ਹਰਬੰਸ ਸਿੰਘ Garch, ਮੱਘਰ ਸਿੰਘ ਮੰਡੀ ਗੋਬਿੰਦਗੜ੍ਹ, ਸੇਵਕ ਸਿੰਘ, ਸੁੱਚਾ ਸਿੰਘ ਨਬੀਪੁਰ, ਮਹਿੰਦਰ ਸਿੰਘ ਜੱਲਾ, ਸੁਖਚੈਨ ਸਿੰਘ ਜੱਲਾ, ਤਰਸੇਮ ਸਿੰਘ ਬਧੋਛੀ, ਬਲਬੀਰ ਸਿੰਘ, ਰਾਮ ਰਾਜ ਬੱਸੀ ਪਠਾਣਾਂ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਅਮਲੋਹ, ਅਵਤਾਰ ਸਿੰਘ ਇੰਸਾਂ, ਗੁਰਦੀਪ ਸਿੰਘ ਭਲਰ, ਰਾਮ ਕਰਨ, ਬੰਤ ਸਿੰਘ, ਜਰਨੈਲ ਸਿੰਘ ਅਤੇ ਰਾਜਵਿੰਦਰ ਸਿੰਘ ਵੀ ਮੌਜੂਦ ਸਨ।