ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ : ਨਾਗਰਾ
ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ : ਨਾਗਰਾ
Publish Date: Mon, 11 May 2026 05:41 PM (IST)
Updated Date: Mon, 11 May 2026 05:45 PM (IST)

--ਸਾਬਕਾ ਵਿਧਾਇਕ ਨਾਗਰਾ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀਆਂ ਵਿਚਾਰਾਂ ਫ਼ੋਟੋ ਫ਼ਾਈਲ : 14 ਪਿੰਡ ਤਰਖਾਣ ਮਾਜਰਾ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਤਰਖਾਣ ਮਾਜਰਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕਰਦਿਆਂ ਮੌਜੂਦਾ ਰਾਜਨੀਤਿਕ ਹਾਲਾਤਾਂ ’ਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਨਾਗਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਵੱਡੇ-ਵੱਡੇ ਵਾਅਦੇ ਅੱਜ ਵੀ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ, ਨਸ਼ਿਆਂ ਦਾ ਮਸਲਾ ਹਾਲੇ ਵੀ ਗੰਭੀਰ ਹੈ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਮੁੱਦਿਆਂ ’ਤੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ। ਨਾਗਰਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਇਸ ਨਾਕਾਮ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ ਅਤੇ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤ ਬਣਾਉਣਗੇ। ਨਾਗਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ, ਗੁਰਵਿੰਦਰ ਸਿੰਘ ਸ਼ਾਹੀ ਸਾਬਕਾ ਸਰਪੰਚ ਮਲਕਪੁਰ, ਗੁਰਮੀਤ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਸਾਬਕਾ ਪੰਚ, ਬਲਵਿੰਦਰ ਸਿੰਘ, ਦਰਬਾਰਾ ਸਿੰਘ ਰੋਡਾ, ਪਲਵਿੰਦਰ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ ਬੱਗਾ, ਹਰਦੇਵ ਸਿੰਘ ਰਾਣਾ, ਬਲਬੀਰ ਸਿੰਘ ਮਲਕਪੁਰ, ਪ੍ਰਕਾਸ਼ ਸਿੰਘ, ਸਿਕੰਦਰ ਸਿੰਘ, ਸੁਰਜੀਤ ਸਿੰਘ ਐੱਡਵੋਕੇਟ, ਜਗੀਰ ਸਿੰਘ, ਹਰਬੰਸ ਸਿੰਘ, ਮੰਗਲ ਸਿੰਘ, ਗੁਰਵਿੰਦਰ ਸਿੰਘ ਆਦਿ ਪਿੰਡ ਵਾਸੀ ਮੌਜੂਦ ਸਨ।