ਪਿੰਡ ਫਿਰੋਜ਼ਪੁਰ ਦੇ ਲੋਕ ਟੋਭੇ ਦੇ ਗੰਦੇ ਪਾਣੀ ਤੋਂ ਪਰੇਸ਼ਾਨ
ਪਿੰਡ ਫਿਰੋਜ਼ਪੁਰ ਦੇ ਲੋਕ ਟੋਭੇ ਦੇ ਗੰਦੇ ਪਾਣੀ ਤੋਂ ਪਰੇਸ਼ਾਨ
Publish Date: Wed, 03 Sep 2025 06:41 PM (IST)
Updated Date: Wed, 03 Sep 2025 06:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ: ਪਿੰਡ ਫਿਰੋਜ਼ਪੁਰ ਦੇ ਵਾਸੀ ਛੱਪੜ ਦੇ ਗੰਦੇ ਪਾਣੀ ਕਾਰਨ ਪ੍ਰੇਸ਼ਾਨ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਪੰਚ ਪ੍ਰਲਾਦ ਸਿੰਘ ਨੇ ਦੱਸਿਆ ਕਿ ਪੰਚਾਇਤ ਵੱਲੋਂ ਸਮੱਸਿਆ ਦੇ ਹੱਲ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪਾਈਪ ਲਾਈਨ ਵੀ ਲਗਾਈ ਗਈ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਘਰ ਦਾ ਗੰਦ ਛੱਪੜ ਵਿੱਚ ਨਾ ਸੁੱਟਿਆ ਜਾਵੇ। ਸਰਪੰਚ ਨੇ ਕਿਹਾ ਕਿ ਜਲਦ ਹੀ ਛੱਪੜ ਦੇ ਪਾਣੀ ਦਾ ਨਿਕਾਸ ਕਰਨ ਦੀ ਵਿਵਸਥਾ ਕੀਤੀ ਜਾਵੇਗੀ। ਪਿੰਡ ਵਾਸੀਆਂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਛੱਪੜ ਦੀ ਸਥਿਤੀ ਖਰਾਬ ਹੈ ਅਤੇ ਹਾਲ ਹੀ ਵਿਚ ਭਾਰੀ ਮੀਂਹ ਕਾਰਨ ਇਹ ਓਵਰਫਲੋ ਹੋ ਗਿਆ, ਜਿਸ ਨਾਲ ਗੰਦਾ ਪਾਣੀ ਪਿੰਡ ਦੇ ਮੁੱਖ ਸੜਕਾਂ ’ਤੇ ਆ ਗਿਆ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਇਸ ਗੰਦੇ ਪਾਣੀ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਵਧ ਗਿਆ ਹੈ। ਪਿੰਡ ਵਾਸੀਆਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਛੱਪੜ ਦੇ ਪਾਣੀ ਦਾ ਜਲਦ ਨਿਕਾਸ ਕੀਤਾ ਜਾਵੇ ਤਾਂ ਜੋ ਪਿੰਡ ਦਾ ਵਾਤਾਵਰਣ ਸਾਫ-ਸੁਥਰਾ ਰਹੇ। ਇਸ ਮੌਕੇ ਰੁਪਿੰਦਰ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ ਸਾਬਕਾ ਪੰਚ, ਗੁਰਵਿੰਦਰ ਸਿੰਘ, ਬਲਜੀਤ ਸਿੰਘ, ਰੁਪਿੰਦਰ ਸਿੰਘ ਪੰਚ, ਬਲਜੀਤ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ ਆਦਿ ਮੌਜੂਦ ਸਨ।