ਧੱਕਾ ਕਰਨ ਵਾਲਿਆਂ ਖ਼ਿਲਾਫ਼ ਗਰਜੇ ਸੁਨੀਲ ਜਾਖੜ, ਬੋਲੇ— ਪੰਜਾਬੀਆਂ ਨੂੰ ਕੋਈ ਦਬਾਅ ਨਹੀਂ ਸਕਦਾ
ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੇ ਪਾਰਟੀ ਦਫਤਰ ਵਿਖੇ ਨਗਰ ਕੌਂਸਲ ਚੋਣਾਂ ਦੇ ਸੰਬੰਧ ਦੇ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵਿਸ਼ੇਸ਼ ਤੌਰ ’ਤੇ ਪੁਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਇੱਕ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਨਗਰ ਕੌਂਸਲ ਚੋਣਾਂ ਦੇ ਦੌਰਾਨ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾ ਧਮਕਾ ਰਿਹਾ ਹੈ ਅਤੇ ਵੋਟਾਂ ਵਾਲੇ ਦਿਨ ਦਰਵਾਜੇ ਲਗਾ ਕੇ ਧੱਕੇਸ਼ਾਹੀ ਕਰਨ ਵਰਗੇ ਬਿਆਨ ਦਾਗ ਰਿਹਾ ਹੈ।
Publish Date: Mon, 25 May 2026 11:36 AM (IST)
Updated Date: Mon, 25 May 2026 11:42 AM (IST)
ਐਚ. ਐਸ. ਸੈਣੀ., ਪੰਜਾਬੀ ਜਾਗਰਣ, ਰਾਜਪੁਰਾ। ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੇ ਪਾਰਟੀ ਦਫਤਰ ਵਿਖੇ ਨਗਰ ਕੌਂਸਲ ਚੋਣਾਂ ਦੇ ਸੰਬੰਧ ਦੇ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵਿਸ਼ੇਸ਼ ਤੌਰ ’ਤੇ ਪੁਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਇੱਕ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਨਗਰ ਕੌਂਸਲ ਚੋਣਾਂ ਦੇ ਦੌਰਾਨ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾ ਧਮਕਾ ਰਿਹਾ ਹੈ ਅਤੇ ਵੋਟਾਂ ਵਾਲੇ ਦਿਨ ਦਰਵਾਜੇ ਲਗਾ ਕੇ ਧੱਕੇਸ਼ਾਹੀ ਕਰਨ ਵਰਗੇ ਬਿਆਨ ਦਾਗ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਦੇ ਲੋਕ ਧੱਕੇਸ਼ਾਹੀ ਕਰਨ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਅੰਦਰ ਲੈਂਡ ਆਰਡਰ ਦੀ ਵਿਗੜੀ ਹੋਈ ਸਥਿਤੀ, ਨਸ਼ਿਆਂ ਦੀ ਹੋ ਰਹੀ ਤਸਕਰੀ ਅਤੇ ਨਸ਼ੇ ਦੇ ਦਲਦਲ ਦੇ ਵਿੱਚ ਫਸ ਰਹੇ ਨੌਜਵਾਨਾਂ ਸਮੇਤ ਦਿਨ ਦਿਹਾੜੇ ਕਤਲੇਆਮ, ਲੁੱਟਾਂ ਖੋਹਾਂ ਆਦਿ ਨੂੰ ਪੰਜਾਬ ਸੂਬੇ ਦੇ ਲੋਕ ਭਲੀ ਪ੍ਰਕਾਰ ਆਪਣੇ ਅੱਖੀ ਦੇਖ ਅਤੇ ਹੰਡਾ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਪੰਜਾਬ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਚੋਲ ਲੜਨ ਵਾਲੇ ਉਮੀਦਵਾਰਾਂ ਨੂੰ ਆਪਣੇ ਘਰਾਂ ਵਿੱਚ ਤੱਕ ਵੜਨ ਨਹੀਂ ਦੇਣਗੇ ਸਗੋਂ ਦਰਵਾਜੇ ਬੰਦ ਕਰਕੇ ਇਨ੍ਹਾਂ ਨੂੰ ਚਲਦਾ ਕਰਨਗੇ।
ਜਾਖੜ ਨੇ ਕਿਹਾ ਕਿ ਜਿਸ ਤਰੀਕੇ ਨਾਲ ਬੰਗਾਲ ਦੇ ਵਿੱਚ ਭਾਜਪਾ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਉਸੇ ਦਿਨ ਤੋਂ ਵੱਡੇ-ਵੱਡੇ ਨਸ਼ੇ ਦੇ ਸੌਦਾਗਰ ਆਪਣੇ ਸ਼ਹਿਰ ਛੱਡ ਕੇ ਚਲੇ ਗਏ ਹਨ। ਇਸੇ ਤਰ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਜਦੋਂ ਪੰਜਾਬ ਸੂਬੇ ਅੰਦਰ ਭਾਜਪਾ ਪਾਰਟੀ ਦੀ ਸਰਕਾਰ ਆਵੇਗੀ ਤਾਂ ਸਭ ਤੋਂ ਪਹਿਲਾਂ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾਵੇਗਾ ਅਤੇ ਸਾਰੇ ਸਰਕਾਰੀ ਦਫਤਰਾਂ ਨੂੰ ਕੁਰਪਸ਼ਨ ਮੁਕਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਚ ਦਰਜਨਾਂ ਹੀ ਵਿਧਾਇਕ ਆਪਣੇ ਹਲਕਿਆਂ ਦੇ ਵਿੱਚ ਨਸ਼ਿਆਂ ਦਾ ਕਾਰੋਬਾਰ ਚਲਾ ਰਹੇ ਹਨ ਅਤੇ ਕਰਪਸ਼ਨ ਦਾ ਪੈਸਾ ਇਕੱਠਾ ਕਰਨ ਦੇ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਰਾਜਪੁਰਾ ਨਗਰ ਕੌਂਸਲ ਚੋਣਾਂ ਦੇ ਵਿੱਚ ਭਾਜਪਾ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਦੇ ਨਾਲ ਜਿੱਤ ਪ੍ਰਾਪਤ ਕਰਕੇ ਨਗਰ ਕੌਂਸਲ ਦੇ ਵਿੱਚ ਆਪਣੀ ਕਮੇਟੀ ਬਣਾਉਣਗੇ ਅਤੇ ਰਾਜਪੁਰਾ ਸ਼ਹਿਰ ਦੇ ਵਿੱਚ ਪਹਿਲੀ ਗੰਦਗੀ ਅਤੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇਣਗੇ।
ਇਸ ਮੌਕੇ ਭਾਜਪਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ, ਭਾਜਪਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ, ਚੋਣ ਆਬਜ਼ਰਵਰ ਐਸਕੇ ਦੇਵ, ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਨੰਦਾ, ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਸਿੰਘ ਸੰਧੂ ਸਮੇਤ ਹੋਰਾਂ ਵੱਲੋਂ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਸਨਮਾਨ ਕੀਤਾ ਗਿਆ।