ਪੰਜਾਬੀ ਦੇ 2027 ’ਚ ‘ਆਪ’ ਦਾ ਬੋਰੀ ਬਿਸਤਰਾ ਗੋਲ ਕਰਨ ਲਈ ਤਿਆਰ : ਭੁੱਟਾ
ਪੰਜਾਬ ਦੇ ਲੋਕ 2027 ਵਿੱਚ ਆਮ ਆਦਮੀ ਪਾਰਟੀ ਦਾ ਬੋਰੀ ਬਿਸਤਰਾ ਗੋਲ ਕਰਨ ਲਈ ਤਿਆਰ : ਭੁੱਟਾ
Publish Date: Sat, 18 Apr 2026 08:37 PM (IST)
Updated Date: Sun, 19 Apr 2026 04:16 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਨਾਲ ਸਿਰਫ ਤੇ ਸਿਰਫ ਝੂਠੇ ਵਾਅਦੇ ਹੀ ਕੀਤੇ ਹਨ ਜਿਸ ਕਾਰਨ ਪੰਜਾਬ ਦੇ ਲੋਕਾਂ ਵਿੱਚ ਇਸ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਅੱਕੇ ਹੋਏ ਪੰਜਾਬੀ ਆਉਣ ਵਾਲੀਆਂ ਚੋਣਾਂ ਵਿੱਚ ਇਸ ਦਾ ਬੋਰੀ ਬਿਸਤਰਾ ਗੋਲ ਕਰਨ ਲਈ ਤਿਆਰ ਬੈਠੇ ਹਨ। ਭੁੱਟਾ ਅੱਜ ਮਨਸੂਰੀ ਟੋਭਾ ਸਰਹਿੰਦ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਦੌਰਾਨ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣ ਰਹੇ ਸਨ। ਉਨ੍ਹਾਂ ਕਿਹਾ ਕਿ ਸਰਹਿੰਦ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਦੂਜੀਆਂ ਪਾਰਟੀਆਂ ਦੇ ਲੀਡਰ ਇਸ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿਕਾਸ ਦੀਆਂ ਬੁਲੰਦੀਆਂ ਛੋਹ ਰਿਹਾ ਸੀ। ਉਨ੍ਹਾਂ ਕਿਹਾ ਕਿ ਸਰਹਿੰਦ ਵਾਸੀ ਜਾਣਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਇਥੇ ਵਿਕਾਸ ਤੇਜ਼ੀ ਨਾਲ ਚੱਲ ਰਿਹਾ ਸੀ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਵਿਕਾਸ ਕਾਰਜ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੇ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਇਸ ਮੌਕੇ ਬਲਜੀਤ ਸਿੰਘ ਖਾਲਸਾ ਪ੍ਰਧਾਨ ਐਸਸੀ ਵਿੰਗ ਪ੍ਰਧਾਨ ਸਰਹਿੰਦ ਨੂੰ ਵਾਰਡ ਨੰਬਰ 21 ਦਾ ਇੰਚਾਰਜ ਲਾਇਆ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਖਾਲਸਾ ਲੋਕਾਂ ਦੀ ਸੇਵਾ ਬਿਨਾਂ ਭੇਦਭਾਵ ਤੋਂ ਕਰੇਗਾ। ਇਸ ਮੌਕੇ ਨੱਥਾ ਸਿੰਘ ਸਾਬਕਾ ਮੈਨੇਜਰ, ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਹਿੰਦ ਸ਼ਹਿਰ, ਸੁਖਵਿੰਦਰ ਸਿੰਘ ਸਰਹਿੰਦ, ਸਵਰਨਜੀਤ ਸਿੰਘ ਸੋਨੂ, ਗੁਰਪ੍ਰੀਤ ਸਿੰਘ ਇਨਚਾਰਜ ਵਾਰਡ ਨੰਬਰ 22, ਮੰਗਤ, ਬਲਜੀਤ ਸਿੰਘ, ਦਿਓਲ ਰਾਮ, ਹੇਮਰਾਜ, ਸਾਬਕਾ ਐਮ ਸੀ ਪੰਡਿਤ ਨਰੇਸ਼ ਕੁਮਾਰ, ਰਿੰਪੀ ਰਾਮ, ਲਾਲ ਸੀਟਾ ਜਨਰੇਟਰ ਵਾਲਾ, ਵਿਸਾਖੀ ਰਾਮ, ਕੇਵਲ ਕ੍ਰਿਸ਼ਨ, ਸੁੱਖਾ, ਗੁਰਪ੍ਰੀਤ ਸਿੰਘ, ਦਲਵੀਰ ਕੌਰ, ਰੁਪਿੰਦਰ ਸਿੰਘ, ਬਲਵੀਰ ਸਿੰਘ, ਮਨਪ੍ਰੀਤ ਸਿੰਘ, ਨਿਰਮਲ ਕੌਰ, ਬਚਿੱਤਰ ਸਿੰਘ ਆਦਿ ਮੌਜੂਦ ਸਨ।