ਕਾਂਗਰਸ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਮਿਲਣਗੀਆਂ ਸਾਰੀਆਂ ਸਹੂਲਤਾਂ : ਨਰੇਸ਼
ਕਾਂਗਰਸ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਮਿਲਣਗੀਆਂ ਸਾਰੀਆਂ ਸਹੂਲਤਾਂ : ਨਰੇਸ਼, ਬਲਿਹਾਰ
Publish Date: Mon, 06 Apr 2026 06:01 PM (IST)
Updated Date: Mon, 06 Apr 2026 06:04 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਨਰੇਸ਼ ਚੌਹਾਨ ਸਾਬਕਾ ਐੱਸਐੱਮਓ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਨੇ ਚੁੰਨ੍ਹੀ ਕਲਾਂ ਵਿਖੇ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੁੰਨ੍ਹੀ ਕਲਾਂ ਦੀ ਅਬਾਦੀ 10 ਹਜ਼ਾਰ ਦੇ ਕਰੀਬ ਹੈ, ਪਰ ਇੱਥੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਦੂਰ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਇਹ ਸਹੂਲਤ ਹਸਪਤਾਲ ਬਣਵਾ ਕੇ ਪਹਿਲ ਦੇ ਆਧਾਰ ’ਤੇ ਦਿਵਾਈ ਜਾਵੇਗੀ। ਇਸ ਦੇ ਇਲਾਵਾ ਲੰਮੇ ਸਮੇਂ ਤੋਂ ਸੀਵਰੇਜ ਪਵਾਉਣ ਦੀ ਲਟਕਦੀ ਆ ਰਹੀ ਮੰਗ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੁੰਨ੍ਹੀ ਕਲਾਂ ਨੂੰ 45 ਪਿੰਡ ਲੱਗਦੇ ਹਨ, ਪਰ ਲੋਕਾਂ ਨੂੰ ਆਪਣੇ ਕੰਮਾਂ ਲਈ 30 ਕਿੱਲੋਮੀਟਰ ਦੂਰ ਬਸੀ ਪਠਾਣਾਂ ਜਾਣਾ ਪੈਂਦਾ ਹੈ। ਲੋਕਾਂ ਦੀ ਸਬ ਡਿਵੀਜ਼ਨ ਬਣਾਉਣ ਤੇ ਬਸ ਸਟੈਂਡ ਬਣਾਉਣ ਦੀ ਮੰਗ ਨੂੰ ਵੀ ਕਾਂਗਰਸ ਦੀ ਪਾਰਟੀ ਦੀ ਸਰਕਾਰ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਇੱਥੋਂ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਨਾਲ ਲੋਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਤੇ ਆਮ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਲੋਕ 2027 ਵਿਚ ਆਪ ਨੂੰ ਚੱਲਦਾ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।