ਲੋਕਾਂ ਦੀ ਧਾਰਮਿਕ ਸਥਾਨਾਂ ਦੇ ਦਰਸ਼ਨ ਆਸ ਹੋਵੇਗੀ ਪੂਰੀ : ਹੈਪੀ
ਲੋਕਾਂ ਦੀ ਧਾਰਮਿਕ ਸਥਾਨਾਂ ਦੇ ਦਰਸ਼ਨ ਆਸ ਹੋਵੇਗੀ ਪੂਰੀ : ਵਿਧਾਇਕ ਹੈਪੀ
Publish Date: Sun, 08 Feb 2026 04:22 PM (IST)
Updated Date: Sun, 08 Feb 2026 04:23 PM (IST)

ਫ਼ੋਟੋ ਫ਼ਾਈਲ : 10 ਤੀਰਥ ਯਾਤਰੀਆਂ ਨੂੰ ਰਵਾਨਾ ਕਰਨ ਸਮੇਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਪਿੰਡ ਸ਼ਮਸਪੁਰ ਤੋਂ ਸ਼੍ਰੀ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਤੀਰਥ ਯਾਤਰਾ ਸਕੀਮ ਅਧੀਨ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਤੇ ਮੁਫਤ ਲੈ ਜਾਣ ਤੋਂ ਇਲਾਵਾ ਉਨ੍ਹਾਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤੰਗੀ ਕਾਰਨ ਲੋਕ ਦਰਸ਼ਨ ਕਰਨ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾ ਮੁਫਤ ਬਿਜਲੀ ਦੀ ਯੋਜਨਾ ਨਾਲ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਗਈ ਇਸੇ ਤਰ੍ਹਾਂ ਹੁਣ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲੋਕਾਂ ਨੂੰ ਵੱਖ-ਵੱਖ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਏ ਜਾ ਰਹੇ ਹਨ। ਹਲਕੇ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਲੋਕ ਆਰਥਿਕ ਤੰਗੀ ਕਾਰਨ ਧਾਰਮਿਕ ਸਥਾਨਾਂ ਤੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਪਰੰਤੂ ਪੰਜਾਬ ਸਰਕਾਰ ਨੇ ਇਹ ਯੋਜਨਾ ਲਾਗੂ ਕਰਕੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ।