ਤੀਜੀ ਵਾਰ ਮੁੜ ਹੋਇਆ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ’ਚ ਵਾਧਾ
ਤੀਜੀ ਵਾਰ ਮੁੜ ਹੋਇਆ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ
Publish Date: Sun, 24 May 2026 04:31 PM (IST)
Updated Date: Mon, 25 May 2026 04:04 AM (IST)

ਤੇਲ ਕੀਮਤਾਂ ਦੇ ਵਾਧੇ ਕਾਰਨ ਘਰ ਦਾ ਬਜਟ ਹਿਲਣ ਲੱਗਾ ਸੱਤਪਾਲ ਸਿੰਘ ਕਾਲਾਬੂਲਾ ਪੰਜਾਬੀ ਜਾਗਰਣ, ਸ਼ੇਰਪੁਰ : ਜ਼ਿਲ੍ਹੇ ’ਚ ਇਕ ਵਾਰ ਫੇਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਇਜ਼ਾਫ਼ਾ ਹੋਇਆ ਹੈ। ਤੇਲ ਕੰਪਨੀਆਂ ਨੇ ਆਮ ਜਨਤਾ ’ਤੇ ਮਹਿੰਗਾਈ ਦੀ ਇਕ ਹੋਰ ਮਾਰ ਮਾਰਦਿਆਂ ਤੇਲ ਦੀਆਂ ਕੀਮਤਾਂ ’ਚ ਵਾਧਾ ਕੀਤਾ ਹੈ। ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ। ਫਿਲਹਾਲ ਜ਼ਿਲ੍ਹੇ ’ਚ ਪੈਟਰੋਲ 102 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 92 ਰੁਪਏ ਪ੍ਰਤੀ ਲੀਟਰ ਦੇ ਆਸ-ਪਾਸ ਵਿਕ ਰਿਹਾ ਹੈ। ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਦਾ ਅਸਰ ਹੁਣ ਆਮ ਲੋਕਾਂ ਦੇ ਘਰੇਲੂ ਬਜਟ ’ਤੇ ਵੀ ਦਿਖਣ ਲੱਗਾ ਹੈ। ਪੈਟਰੋਲ-ਡੀਜ਼ਲ ਮਹਿੰਗਾ ਹੋਣ ਕਾਰਨ ਟਰਾਂਸਪੋਰਟ ਲਾਗਤ ਵਧਣ ਦੀ ਆਸ਼ੰਕਾ ਹੈ। ਇਸ ਦਾ ਸਿੱਧਾ ਅਸਰ ਰੋਜ਼ਾਨਾ ਦੀਆਂ ਚੀਜ਼ਾਂ ਦੀਆਂ ਕੀਮਤਾਂ ’ਤੇ ਪਵੇਗਾ, ਜਿਸ ਨਾਲ ਆਮ ਆਦਮੀ ਦਾ ਘਰ ਚਲਾਉਣਾ ਵੀ ਮੁਸ਼ਕਲ ਹੋ ਜਾਵੇਗਾ। ਤੇਲ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦੀ ਜੇਬ ’ਤੇ ਵੱਡਾ ਅਸਰ : ਪੈਟਰੋਲ ਪੰਪ ’ਤੇ ਤੇਲ ਪਾਉਣ ਆਏ ਸਾਬਕਾ ਸਰਪੰਚ ਹਰਪਾਲ ਸਿੰਘ ਗੋਬਿੰਦਪੁਰਾ ਨੇ ਦੱਸਿਆ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦੀ ਜੇਬ ’ਤੇ ਵੱਡਾ ਅਸਰ ਪਿਆ ਹੈ। ਜਿਸ ਹਿਸਾਬ ਨਾਲ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ, ਉਸ ਤੋਂ ਲੱਗਦਾ ਹੈ ਕਿ ਇਹ ਤੇਲ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਫਿਰ ਤੋਂ ਸਾਈਕਲ ਤੇ ਪੈਦਲ ਚੱਲਣ ਲਈ ਮਜ਼ਬੂਰ ਹੋਣਾ ਪਵੇਗਾ। ਪੁਰਾਣੇ ਜ਼ਮਾਨੇ ਦੇ ਰਿਵਾਇਤੀ ਸਾਧਨਾਂ ਨੂੰ ਅਪਣਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਲੋਕਾਂ ਦੇ ਚੁੱਲ੍ਹਿਆਂ ਤੱਕ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਤੇਲ ਦੀਆਂ ਕੀਮਤਾਂ ’ਤੇ ਕਾਬੂ ਪਾਇਆ ਜਾਵੇ, ਨਹੀਂ ਤਾਂ ਆਮ ਜਨਤਾ ਦਾ ਜੀਵਨ ਬਹੁਤ ਮੁਸ਼ਕਲ ਹੋ ਜਾਵੇਗਾ। ਜ਼ਿਲ੍ਹਾ ਵਾਸੀਆਂ ਨੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ ਤਾਂ ਜੋ ਆਦਮੀ ਨੂੰ ਕੁਝ ਰਾਹਤ ਮਿਲ ਸਕੇ। ਸਰਕਾਰ ਨੇ ਤੀਜੀ ਵਾਰ ਵਧਾਈਆਂ ਕੀਮਤਾਂ ਟਰਾਂਸਪੋਰਟਰ ਗੁਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਆਮ ਲੋਕਾਂ ਦੀ ਕਮਰ ਟੁੱਟ ਗਈ ਹੈ। ਸਰਕਾਰ ਨੇ ਤੀਜੀ ਵਾਰ ਤੇਲ ਦੀਆਂ ਕੀਮਤਾਂ ਵਿੱਚ ਇਜ਼ਾਫ਼ਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਗਰੀਬ ਲੋਕਾਂ ਨੂੰ ਮਾਰਨ ਤੇ ਤੁਲੀ ਹੋਈ ਹੈ। ਤੇਲ ਦੀਆਂ ਕੀਮਤਾਂ ਵਧਣ ਨਾਲ ਸਿੱਧਾ ਮਹਿੰਗਾਈ ਤੇ ਅਸਰ ਪਵੇਗਾ। ਸਬਜ਼ੀਆਂ ਅਤੇ ਦਾਲਾਂ ਦੀਆਂ ਕੀਮਤਾਂ ਵਿੱਚ ਵੀ ਇਜ਼ਾਫ਼ਾ ਹੋ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਦੀ ਹਾਲਤ ਨੂੰ ਦੇਖਦਿਆਂ ਟੈਕਸਾਂ ਵਿੱਚ ਛੋਟ ਦਿੱਤੀ ਜਾਣੀ ਚਾਹੀਦੀ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਕੀਮਤਾਂ ਕਾਫੀ ਵਧ ਚੁੱਕੀਆਂ ਹਨ। ਹਰ ਰੋਜ਼ ਵਾਹਨ ਚਲਾਉਣਾ ਮੁਸ਼ਕਲ ਹੋ ਰਿਹਾ ਹੈ।