ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵੱਲੋਂ ਪਲੇਸਮੈਂਟ ਕੈਂਪ 21 ਨੂੰ
ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਪਲੇਸਮੈਂਟ ਕੈਂਪ 21 ਨੂੰ
Publish Date: Wed, 19 Nov 2025 05:00 PM (IST)
Updated Date: Wed, 19 Nov 2025 05:01 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਡਾਟਾ ਐਂਟਰੀ ਤੇ ਡੀਐੱਸਡੀ ਆਪਰੇਟਰ (ਡੋਰ ਸਟੈਪ ਡਿਲੀਵਰੀ ਸਰਵਿਸਜ਼) ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਟੈਰਾਸਿਸ ਟੈਕਨਾਲਜਿਜ਼ ਲਿਮਟਿਡ (ਪੰਜਾਬ ਸੇਵਾ ਕੇਂਦਰ) ਦੇ ਨਿਯੋਜਕ ਵਲੋਂ ਡੈਟਾ ਐਂਟਰੀ ਤੇ ਡੀਐੱਸਡੀ ਆਪਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਕੇਵਲ ਮਰਦ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ (ਕਿਸੇ ਵੀ ਸਟਰੀਮ ‘ਚ), ਅੰਗਰੇਜ਼ੀ ਦੀ ਟਾਈਪਿੰਗ ਸਪੀਡ 30 ਸ਼ਬਦ ਪ੍ਰਤੀ ਮਿੰਟ ਅਤੇ 120 ਘੰਟਿਆਂ ਦਾ ਕੰਪਿਊਟਰ ਕੋਰਸ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਪ੍ਰਾਰਥੀ ਕੋਲ ਡੀਐੱਸਡੀ ਆਪਰੇਟਰ (ਡੋਰ ਸਟੈੱਪ ਡਿਲੀਵਰੀ ਸਰਵਿਸਜ) ਲਈ ਆਪਣੇ ਦੋ ਪਹੀਆ ਵਾਹਨ ਦੇ ਨਾਲ ਡਰਾਈਵਿੰਗ ਲਾਇਸੈਂਸ ਹੋਣਾ ਵੀ ਜ਼ਰੂਰੀ ਹੈ ਅਤੇ ਇਸ ਲਈ ਉਮਰ 21-42 ਸਾਲ ਹੋਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੇਂਟ ਕੈਂਪ ’ਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਬਲਾਕ ਡੀ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।