ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਸਿੱਧੂ
ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ: ਈਸ਼ਰਪ੍ਰੀਤ ਸਿੱਧੂ
Publish Date: Sat, 16 May 2026 05:38 PM (IST)
Updated Date: Sat, 16 May 2026 05:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਦੇਸ਼ ਭਰ ਵਿਚ ਚਰਚਾ ਦਾ ਵਿਸ਼ਾ ਬਣੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਸਰਾਣਾ ਵਿਖੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂ ਐੱਨਐੱਸਯੂਆਈ ਦੇ ਪ੍ਰਧਾਨ ਈਸ਼ਰਪ੍ਰੀਤ ਸਿੱਧੂ ਦੀ ਅਗਵਾਈ ਹੇਠ ਇਕੱਤਰ ਹੋਏ ਪਿੰਡ ਦੇ ਲੋਕਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਈਸ਼ਰਪ੍ਰੀਤ ਸਿੱਧੂ ਨੇ ਕਿਹਾ ਕਿ ਜਦੋਂ ਇਕ ਬੱਚਾ ਦਿਨ-ਰਾਤ ਮਿਹਨਤ ਕਰਕੇ ਪ੍ਰੀਖਿਆ ਦੀ ਤਿਆਰੀ ਕਰਦਾ ਹੈ, ਤਾਂ ਅਜਿਹੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਉਸ ਦੇ ਭਵਿੱਖ ਨੂੰ ਹਨੇਰੇ ਵਿਚ ਧੱਕ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨਾਕਾਮੀ ਕਾਰਨ ਅੱਜ ਦੇਸ਼ ਦਾ ਨੌਜਵਾਨ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ। ਸਿੱਧੂ ਨੇ ਮੰਗ ਕੀਤੀ ਕਿ ਇਸ ਘੁਟਾਲੇ ਦੇ ਅਸਲ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਆਉਣ ਵਾਲੀ ਪੀੜ੍ਹੀ ਦੇ ਅਧਿਕਾਰਾਂ ਦੀ ਰਾਖੀ ਹੋ ਸਕੇ। ਇਸ ਮੌਕੇ ਇਸ ਰੋਸ ਮੁਜ਼ਾਹਰੇ ਵਿਚ ਅੰਮ੍ਰਿਤਪਾਲ ਸਿੰਘ ਟਿਵਾਣਾ, ਗੁਰਦੀਪ ਸਿੰਘ ਸਰਾਣਾ, ਹਰਦੀਪ ਸਿੰਘ ਧਤੌਦਾ, ਅਮਨਦੀਪ ਸਿੰਘ ਬਿੱਟਾ, ਬਲਵਿੰਦਰ ਮਾਵੀ, ਜਸਕਰਨ ਸਿੰਘ ਔਜਲਾ, ਗੁਰਜੋਤ ਸੈਣੀ, ਪ੍ਰਿਤਪਾਲ ਸਿੰਘ ਸੈਦਪੁਰ, ਮਨਜੀਤ ਸਿੰਘ ਛਲੇੜੀ ਆਦਿ ਮੌਜੂਦ ਸਨ