ਪੁਲਿਸ ਡੀਏਵੀ ਸਕੂਲ ਵਿਖੇ ‘ਪੰਜਾਬ ਜਗਾਓ ਯਾਤਰਾ’ ਤਹਿਤ ਪ੍ਰੇਰਨਾਦਾਇਕ ਸਮਾਗਮ
ਪੁਲਿਸ ਡੀ. ਏ. ਵੀ. ਸਕੂਲ ਵਿਖੇ “ਪੰਜਾਬ ਜਗਾਓ ਯਾਤਰਾ” ਤਹਿਤ ਪ੍ਰੇਰਨਾਦਾਇਕ ਸਮਾਗਮ
Publish Date: Wed, 20 May 2026 04:12 PM (IST)
Updated Date: Wed, 20 May 2026 04:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੁਲਿਸ ਡੀਏਵੀ ਪਬਲਿਕ ਸਕੂਲ ਵਿਖੇ ਨਸ਼ਾ ਮੁਕਤ ਅਭਿਆਨ ‘ਪੰਜਾਬ ਜਗਾਓ ਯਾਤਰਾ’ ਤਹਿਤ ਪ੍ਰੇਰਣਾਦਾਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਮੋਟੀਵੇਸ਼ਨ ਸਪੀਕਰ ਤੇ ਫਿਲੋਸਫਰ ਪਰਮਜੀਤ ਸਿੰਘ ਵੱਲੋਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਮਨੁੱਖ ਦੀ ਸਿਹਤ, ਪਰਿਵਾਰ ਅਤੇ ਸਮਾਜ ਨੂੰ ਬਰਬਾਦ ਕਰ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ, ਖੇਡਾਂ ਤੇ ਚੰਗੀਆਂ ਆਦਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਪਰਮਜੀਤ ਸਿੰਘ ਅਗਰਵਾਲ ਜੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਸਮਾਜ ਵਿਚ ਵੀ ਨਸ਼ਾ ਵਿਰੋਧੀ ਸੰਦੇਸ਼ ਫੈਲਾਉਣ ਦੀ ਅਪੀਲ ਕੀਤੀ। ਸਕੂਲ ਪ੍ਰਿੰਸੀਪਲ ਰਾਜਵੰਤ ਸਿੰਘ ਅਤੇ ਸਟਾਫ ਵੱਲੋਂ ਇਸ ਉਪਰਾਲੇ ਦੀ ਸਰਾਹਨਾ ਕੀਤੀ ਗਈ, ਸਕੂਲ ਦੇ ਪ੍ਰਿੰਸੀਪਲ ਰਾਜਵੰਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੇ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੀ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ।