ਨਸ਼ਾ ਤਸਕਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ: 1 ਲੱਖ 70 ਹਜ਼ਾਰ ਨਸ਼ੀਲੀਆਂ ਗੋਲੀਆਂ ਦੀ ਖੇਪ ਸਮੇਤ 2 ਕਾਬੂ
ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਥਾਣਾ ਸ਼ੰਭੂ ਦੀ ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਲੱਖ 70 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਅਕਾਸ਼ਦੀਪ ਸਿੰਘ ਉਰਫ਼ ਕਾਸ਼ੀ ਤੇ ਅਜੇਪਾਲ ਸਿੰਘ ਵਜੋਂ ਹੋਈ ਹੈ।
Publish Date: Fri, 22 May 2026 12:44 PM (IST)
Updated Date: Fri, 22 May 2026 12:45 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਥਾਣਾ ਸ਼ੰਭੂ ਦੀ ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਲੱਖ 70 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਅਕਾਸ਼ਦੀਪ ਸਿੰਘ ਉਰਫ਼ ਕਾਸ਼ੀ ਤੇ ਅਜੇਪਾਲ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਐਸ.ਐਚ.ਓ. ਸਵਰਨ ਸਿੰਘ ਪੁਲਿਸ ਟੀਮ ਸਮੇਤ ਹਾਈਵੇ ਅੰਬਾਲਾ ਤੋਂ ਪਿੰਡ ਮਹਿਮਦਪੁਰ ਸ਼ੰਭੂ ਬੈਰੀਅਰ ਕੋਲ ਮੌਜੂਦ ਸਨ। ਇਸੇ ਦੌਰਾਨ ਅੰਬਾਲਾ ਵੱਲੋਂ ਇੱਕ ਗੱਡੀ ਆਉਂਦੀ ਦਿਖਾਈ ਦਿੱਤੀ। ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਚਾਲਕ ਨੇ ਨਾਕੇ ਤੋਂ ਬਚਣ ਲਈ ਗੱਡੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ। ਪਰ ਉੱਥੇ ਤਾਇਨਾਤ ਸੀਨੀਅਰ ਸਿਪਾਹੀ ਮਨਦੀਪ ਸਿੰਘ ਨੇ ਮੁਸਤੈਦੀ ਦਿਖਾਉਂਦੇ ਹੋਏ ਬੈਰੀਅਰ ਗੱਡੀ ਦੇ ਅੱਗੇ ਕਰ ਦਿੱਤਾ, ਜਿਸ ਕਾਰਨ ਤਸਕਰਾਂ ਨੂੰ ਰੁਕਣਾ ਪਿਆ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਗੱਡੀ ਸਵਾਰ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ।
ਜਦੋਂ ਪੁਲਿਸ ਵੱਲੋਂ ਗੱਡੀ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ, ਤਾਂ ਉਸ ਵਿੱਚੋਂ 1 ਲੱਖ 70 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਕਾਸ਼ੀ ਵਾਸੀ ਪਿੰਡ ਰੋੜਾਵਾਲਾ ਖੁਰਦ, ਜ਼ਿਲ੍ਹਾ ਅੰਮ੍ਰਿਤਸਰ, ਇਸ ਤੇ ਪਹਿਲਾਂ ਵੀ ਥਾਣਾ ਸਿਟੀ ਤਰਨਤਾਰਨ ਵਿਖੇ ਐਨ ਡੀ ਪੀ ਐਸ ਅਤੇ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ ਹੈ ਅਤੇ ਅਜੇਪਾਲ ਸਿੰਘ ਵਾਸੀ ਪਿੰਡ ਮਾਨਾਵਾਲਾ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ, ਇਸ ਤੇ ਵੀ ਪਹਿਲਾਂ ਥਾਣਾ ਰਾਜਾਸਾਂਸੀ ਵਿਖੇ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸ਼ੰਭੂ ਵਿਖੇ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਨਸ਼ੀਲੀਆਂ ਗੋਲੀਆਂ ਕਿੱਥੋਂ ਲਿਆਂਦੀਆਂ ਗਈਆਂ ਸਨ, ਅੱਗੇ ਕਿੱਥੇ ਸਪਲਾਈ ਕੀਤੀਆਂ ਜਾਣੀਆਂ ਸਨ ਅਤੇ ਇਸ ਨੈੱਟਵਰਕ ਵਿੱਚ ਹੋਰ ਕਿਹੜੇ-ਕਿਹੜੇ ਸਾਥੀ ਸ਼ਾਮਲ ਹਨ।