ਵਿਸ਼ਵ ਏਡਜ਼ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਵਿਸ਼ਵ ਏਡਜ਼ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ
Publish Date: Mon, 01 Dec 2025 06:01 PM (IST)
Updated Date: Mon, 01 Dec 2025 06:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵਿਸ਼ਵ ਏਡਜ਼ ਦਿਵਸ ਦੇ ਸੰਦਰਭ ਵਿਚ ਯੂਨੀਵਰਸਿਟੀ ਕਾਲਜ, ਚੁੰਨੀ ਦੇ ਐੱਨਐੱਸਐੱਸ ਵਿਭਾਗ ਵੱਲੋਂ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਵਿਚ ਪੋਸਟਰ ਮੇਕਿੰਗ ਮੁਕਾਬਲੇ ਦਾ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਏਡਜ਼ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸਮਾਜ ਨੂੰ ਸੁਰੱਖਿਅਤ ਤੇ ਸਿਹਤਮੰਦ ਜੀਵਨ ਸ਼ੈਲੀ ਆਪਣਾਉਣ ਲਈ ਪ੍ਰੇਰਿਤ ਕਰਨਾ ਸੀ। ਮੁਕਾਬਲੇ ਵਿਚ ਲਗਭਗ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ ਅਤੇ ਆਪਣੇ ਰਚਨਾਤਮਕ ਪੋਸਟਰਾਂ ਰਾਹੀਂ ‘ਏਡਜ਼ ਤੋਂ ਬਚਾਅ’, ‘ਸੇਫ਼ਟੀ ਫਸਟ’, ‘ਸਿਹਤ ਹੀ ਧਨ ਹੈ’, ਅਤੇ ‘ਜਾਗਰੂਕਤਾ ਹੀ ਰੱਖਿਆ’ ਵਰਗੇ ਸੰਦੇਸ਼ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਏ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਵਨੀਤਾ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਲਈ ਏਡਜ਼ ਬਾਰੇ ਸਹੀ ਜਾਣਕਾਰੀ ਰੱਖਣਾ ਬਹੁਤ ਜ਼ਰੂਰੀ ਹੈ। ਜੱਜ ਦੀ ਭੂਮੀਕਾ ਡਾ. ਵਿਭਾ ਵੱਲੋਂ ਨਿਭਾਈ ਗਈ। ਇਸ ਮੁਕਾਬਲੇ ਵਿਚ ਜਸਮੀਤ ਕੌਰ ਨੇ ਪਹਿਲਾ, ਜਸ਼ਨਪ੍ਰੀਤ ਕੌਰ ਨੇ ਦੂਜਾ, ਹਰਮਨਜੋਤ ਕੌਰ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਨਐਸਐਸ ਕੋਆਰਡੀਨੇਟਰ ਡਾ. ਰਣਦੀਪ ਕੌਰ, ਕੋ-ਕੋਆਰਡੀਨੇਟਰ ਡਾ. ਮਾਲਵਿਕਾ ਖੁਰਾਣਾ ਅਤੇ ਪ੍ਰੋ ਅਮਰੀਕ ਸਿੰਘ ਆਦਿ ਮੌਜੂਦ ਸਨ।