ਪਾਵਰ ਇੰਜਨੀਅਰਾਂ ਨੇ ਡਾਇਰੈਕਟਰ ਫਾਇਨਾਂਸ ਦਫ਼ਤਰ 'ਚ ਲਾਇਆ ਧਰਨਾ, ਮੁੱਖ ਇੰਜੀਨੀਅਰ ਨੂੰ ਮੁਅੱਤਲ ਕਰਨ ਤੇ ਡਾਇਰੈਕਟਰ ਜਨਰੇਸ਼ਨ ਨੂੰ ਹਟਾਉਣ ਦੀ ਪ੍ਰੀਕ੍ਰਿਆ ਦਾ ਜਤਾਇਆ ਵਿਰੋਧ
ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦਾ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨਾਲ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਪਾਵਰਕੌਮ ਮੁੱਖ ਦਫ਼ਤਰ ਵਿਖੇ ਸਥਿਤ ਫਾਇਨਾਂਸ ਡਾਇਰੈਕਟਰ ਦਫ਼ਤਰ ਵਿੱਚ ਧਰਨਾ ਦਿੱਤਾ ਹੈ।
Publish Date: Tue, 18 Nov 2025 12:54 PM (IST)
Updated Date: Tue, 18 Nov 2025 01:04 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਦਾ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨਾਲ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਪਾਵਰਕੌਮ ਮੁੱਖ ਦਫ਼ਤਰ ਵਿਖੇ ਸਥਿਤ ਫਾਇਨਾਂਸ ਡਾਇਰੈਕਟਰ ਦਫ਼ਤਰ ਵਿੱਚ ਧਰਨਾ ਦਿੱਤਾ ਹੈ।
ਐਸੋਸੀਏਸ਼ਨ ਨੇ ਪਾਵਰਕੌਮ ਵੱਲੋਂ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ, ਰੋਪੜ ਦੇ ਮੁੱਖ ਇੰਜੀਨੀਅਰ ਨੂੰ ਮੁਅੱਤਲ ਕਰਨ ਅਤੇ ਡਾਇਰੈਕਟਰ ਜਨਰੇਸ਼ਨ ਨੂੰ ਹਟਾਉਣ ਦੇ ਪ੍ਰੀਕ੍ਰਿਆ ਦਾ ਵਿਰੋਧ ਜਤਾਇਆ ਹੈ।
ਐਸੋਸੀਏਸ਼ਨ ਜਨਰਲ ਸਕੱਤਰ ਇੰਜ ਅਜੇਪਾਲ ਸਿੰਘ ਅਟਵਾਲ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਪਾਵਰਕੋਮ ਮੈਨੇਜਮੈਂਟ ਨੇ ਇੰਜੀਨੀਅਰਾਂ ਖ਼ਿਲਾਫ਼ ਨਜਾਇਜ਼ ਕਾਰਵਾਈ ਕੀਤੀ ਹੈ। ਜਿਸ ਕਰਕੇ ਸਮੁੱਚੇ ਇੰਜੀਨੀਅਰ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇੰਜੀਨੀਅਰਾਂ ਵੱਲੋਂ ਪਾਵਰਕੋਮ ਦੀਆਂ ਜਾਇਦਾਦਾਂ ਵੇਚਣ ਅਤੇ ਬਿਜਲੀ ਸੋਧ ਬਿੱਲ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।
ਐਸੋਸੀਏਸ਼ਨ ਔਰੇਦਾਰਾ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਮੈਨੇਜਮੈਂਟ ਵੱਲੋਂ ਮਹਿਕਮੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਜਬਰੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।