ਪ੍ਰਭਜੋਤ ਸਿੰਘ ਨੇ ਐੱਨਐੱਮਐੱਮਐੱਸ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ
ਪ੍ਰਭਜੋਤ ਸਿੰਘ ਨੇ ਐਨਐਮਐਮਐਸ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ
Publish Date: Fri, 01 May 2026 04:59 PM (IST)
Updated Date: Fri, 01 May 2026 05:02 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਟੇਟ ਐਵਾਰਡੀ ਸਿੱਖਿਆ ਕੋਆਰਡੀਨੇਟਰ ਨੌਰੰਗ ਸਿੰਘ ਨੇ ਸਰਕਾਰੀ ਮਿਡਲ ਸਕੂਲ ਹਿੰਦੂਪੁਰ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੂੰ ਐੱਨਐੱਮਐੱਮਐੱਸ ਪ੍ਰੀਖਿਆ ਪਾਸ ਕਰਨ ’ਤੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨੌਰੰਗ ਸਿੰਘ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 53 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕਰਕੇ ਸਰਕਾਰੀ ਸਕੂਲਾਂ ਦਾ ਨਾਂ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ’ਚ ਸਿੱਖਿਆ ਕ੍ਰਾਂਤੀ ਦੇ ਤਹਿਤ ਵੱਡਾ ਸੁਧਾਰ ਹੋਇਆ ਹੈ, ਜਿਸ ਸਦਕਾ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਵਜ਼ੀਫ਼ੇ ਪ੍ਰਾਪਤ ਕਰ ਰਹੇ ਹਨ ਅਤੇ ਉਚੇਰੇ ਕੋਰਸਾਂ ’ਚ ਦਾਖ਼ਲੇ ਲੈ ਰਹੇ ਹਨ। ਨੌਰੰਗ ਸਿੰਘ ਨੇ ਗਾਈਡ ਅਧਿਆਪਕ ਭੁਪਿੰਦਰ ਸਿੰਘ ਸਾਇੰਸ ਮਾਸਟਰ ਸਮੇਤ ਸਮੂਹ ਸਟਾਫ਼ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਲਗਨ ਸਦਕਾ ਹੀ ਬੱਚੇ ਅੱਗੇ ਵਧ ਰਹੇ ਹਨ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਦੀ ਯੋਗ ਅਗਵਾਈ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਅਮਨਦੀਪ ਕੌਰ ਅੰਗਰੇਜ਼ੀ ਅਧਿਆਪਕਾ, ਸੁਖਵਿੰਦਰ ਕੌਰ, ਨਿਸ਼ਾ ਰਾਣੀ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ।