ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ
ਸ੍ਰੀ ਅਨੰਦਪੁਰ ਸਾਹਿਬ ਨੂੰ ਜਿਲ੍ਹਾ ਬਣਾਉਣ ਦੀ ਮੰਗ
Publish Date: Mon, 13 Oct 2025 05:52 PM (IST)
Updated Date: Mon, 13 Oct 2025 05:53 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਹਵਾਲੇ ਦਿੰਦਿਆਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਪਵਿੱਤਰ ਧਰਤੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀਆਂ ਭਾਵਨਾਵਾਂ ਸ੍ਰੀ ਅਨੰਦਪੁਰ ਸਾਹਿਬ ਨਾਲ ਜੁੜੀਆਂ ਹੋਈਆਂ ਹਨ। ਭਗਤੀ ਤੇ ਸ਼ਕਤੀ ਦਾ ਸੁਮੇਲ ਮੰਨਿਆ ਜਾਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਪਿਆਰੇ ਸਾਜੇ। ਇਥੋਂ ਸਾਂਝੀਵਾਲਤਾ ਦਾ ਸੰਦੇਸ਼ ਵੀ ਮਿਲਿਆ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਸਿੱਖ ਧਰਮ ਦੇ ਇਤਿਹਾਸ ’ਚ ਸ਼ਰਧਾ ਤੇ ਸ਼ਾਨ ਨਾਲ ਯਾਦ ਕੀਤਾ ਜਾਂਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਵਸਾਇਆ ਗਿਆ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੀ ਆਪਣੀ ਧਾਰਮਿਕ ਮਹਾਨਤਾ ਅਤੇ ਇਤਿਹਾਸਕ ਸੰਦਰਭ ਕਾਰਨ ਵਿਸ਼ਵ-ਪੱਧਰ ਤੱਕ ਵੱਖਰੀ ਪਛਾਣ ਬਣੀ ਹੋਈ ਹੈ। ਵਿਸ਼ਵ ਪੱਧਰ ਤੋਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਜ਼ਿਲ੍ਹਾ ਦਾ ਦਰਜਾ ਮਿਲਣ ਨਾਲ ਹੋਰ ਨਵੀਆਂ ਆਧੁਨਿਕ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਾਰਥਿਕ ਕਦਮ ਚੁੱਕਦਿਆਂ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣਾ ਚਾਹੀਦਾ ਹੈ।