ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੁਤਲਾ ਫੂਕਿਆ
ਬਿਜਲੀ ਮੁਲਾਜਮਾਂ ਅਤੇ ਪੈਨਸ਼ਨਰਾਂ ਨੇ ਪੁਤਲਾ ਫੂਕਿਆ
Publish Date: Fri, 17 Apr 2026 09:06 PM (IST)
Updated Date: Sat, 18 Apr 2026 04:16 AM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ- ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਦੇ ਪੀਐੱਸਈਬੀ ਜੁਆਇਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਤੇ ਭਰਾਤਰੀ ਜਥੇਬੰਦੀਆਂ ਦੇ ਸੱਦੇ ’ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਵੱਲੋ ਜਥੇਬੰਦੀਆਂ ਨੂੰ ਮੀਟਿੰਗ ਦੇ ਕੇ ਗੱਲਬਾਤ ਨਾ ਕਰਨ ਅਤੇ ਸਰਕਾਰ ਵੱਲੋ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਵਿਰੁੱਧ ਅੱਜ ਪੰਜਾਬ ਦੀ ਵੱਖ-ਵੱਖ ਸਬ-ਡਵੀਜ਼ਨਾਂ ਤੇ ਡਵੀਜ਼ਨ ਪੱਧਰਾਂ ’ਤੇ ਬਿਜਲੀ ਮੰਤਰੀ ਦੇ ਪੁਤਲੇ ਫੁਕੇ ਗਏ। ਇੰਪਲਾਈਜ਼ ਫੈੱਡਰੇਸ਼ਨ ਚਾਹਲ ਦੇ ਸੂਬਾ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਤੇ ਬੁਲਾਰੇ ਮਨਜ਼ੀਤ ਸਿੰਘ ਚਾਹਲ ਨੇ ਦੱਸਿਆਂ ਕਿ ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਵੱਲੋ ਬੁਲਾਈ ਮੀਟਿੰਗ ’ਚ ਬਿਜਲੀ ਮੰਤਰੀ ਦਾ ਰਵੱਈਆਂ ਬੇਹੱਦ ਮਾੜਾ ਅਤੇ ਨਿੰਦਣਯੋਗ ਸੀ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ’ਚ ਹਜ਼ਾਰਾ ਅਸਾਮੀਆਂ ਖਾਲੀ ਪਈਆਂ ਹਨ। ਸਰਕਾਰ ਵੱਲੋ ਆਈਟੀਆਈ ਇੰਟਰਸਿਪ ਕਰ ਰਹੇ ਨੌਜਵਾਨਾ ਨੂੰ ਨੌਕਰੀ ਨਹੀ ਦੇ ਰਹੀ। ਪੁਰਾਣੀ ਪੈਨਸ਼ਨ ਦੀ ਬਹਾਲੀ, ਸਲੋਸੀਅਮ ਪਾਲਿਸੀ ਤਹਿਤ ਅਗੇਤ ਆਧਾਰ ’ਤੇ ਭਰਤੀ ਹੋਏ ਮੁਲਾਜ਼ਮਾਂ ਤੋ 12 ਫੀਸਦੀ ਵਿਆਜ ਰਾਹੀ ਜਬਰੀ ਵਸੂਲੀ ਕੀਤੀ ਜਾ ਰਹੀ ਹੈ। 17 ਜੁਲਾਈ 2020 ਬਾਅਦ ਭਰਤੀ ਮੁਲਾਜ਼ਮਾਂ ਤੇ ਕੇਦਰੀ ਸਕੇਲ ਲਾਗੂ ਕੀਤੇ ਜਾ ਰਹੇ ਹਨ। ਮਹਿੰਗਾਈ ਭੱਤੇ ਦਿੱਤਾ ਨਹੀ ਜਾ ਰਿਹਾ। ਉਨ੍ਹਾ ਕਿਹਾ ਕਿ ਕੇਦਰ ਸਰਕਾਰ ਬਿਜਲੀ ਬਿੱਲ 2025 ਤੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨ ਖਤਮ ਕਰ ਕੇ 4 ਨਵੇ ਲੇਬਰ ਕੋਡ ਨੂੰ ਲਾਗੂ ਕਰ ਕੇ ਮੁਲਾਜ਼ਮ ਤੇ ਲੋਕ ਵਿਰੋਧੀ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ ਤੇ ਲੋਕਾਂ ਨਾਲ ਕੀਤੇ ਵਾਅਦੇ ਲਾਗੂ ਕਰਨ ’ਚ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕ ਰਾਜ ਨਾ ਦੀ ਕੋਈ ਚੀਜ਼ ਨਹੀ ਹੈ। ਵਰਕ ਟੂ ਰੂਲ 25 ਅਪ੍ਰੈਲ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆਂ ਕਿ 21 ਅਪਰੈਲ ਨੂੰ ਸਾਰੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਲੁਧਿਆਣਾ ਵਿਖੇ ਕੀਤੀ ਜਾਵੇਗੀ।