ਸੁਨਾਮ ਚ, ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ
ਸੁਨਾਮ ਚ, ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ
Publish Date: Tue, 28 Apr 2026 06:23 PM (IST)
Updated Date: Wed, 29 Apr 2026 04:11 AM (IST)

ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ ਚ, ਹੋਈ ਫੇਲ੍ਹ : ਗੋਲਡੀ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਵੱਲੋਂ ਹਲਕੇ ਅੰਦਰ ਲੱਗ ਰਹੇ ਭਾਰੀ ਬਿਜਲੀ ਕੱਟਾਂ ਦੇ ਖ਼ਿਲਾਫ਼ 30 ਅਪ੍ਰੈਲ ਨੂੰ ਸਵੇਰੇ 10 ਵਜੇ ਐੱਸਡੀਐੱਮ ਦਫ਼ਤਰ ਸੁਨਾਮ ਦੇ ਬਾਹਰ ਰੋਸ ਧਰਨਾ ਲਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਗਰਮੀ ਦਾ ਮੌਸਮ ਚੱਲ ਰਿਹਾ ਹੈ, ਨਾਲ ਹੀ ਹਾੜੀ ਦਾ ਸੀਜ਼ਨ ਵੀ ਜ਼ੋਰਾਂ ’ਤੇ ਹੈ। ਹਰ ਇਨਸਾਨ ਆਪਣੇ ਕੰਮਾਂ ਤੋਂ ਵਿਹਲਾ ਹੋ ਕੇ ਜਦੋਂ ਘਰ ਪਹੁੰਚ ਕੇ ਅਰਾਮ ਕਰਨ ਲੱਗਦਾ ਹੈ ਤਾਂ ਬਿਜਲੀ ਦਾ ਕੱਟ ਲਗ ਜਾਂਦਾ ਹੈ। ਇੱਥੇ ਹੀ ਬੱਸ ਨਹੀਂ ਰਾਤ ਸੌਣ ਸਮੇਂ ਤੇ ਦਿਨ ਵਿਚ ਕੰਮ ਸਮੇਂ ਵੀ ਬਿਜਲੀ ਕੱਟ ਲੋਕਾਂ ਦੇ ਵੱਟ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਜਿਸ ਦਾ ਬੁਰਾ ਅਸਰ ਆਮ ਜਨ ’ਤੇ ਪੈ ਰਿਹਾ ਹੈ। ਲੋਕਾਂ ਦੀ ਇਸ ਸਮੱਸਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ 30 ਅਪ੍ਰੈਲ ਨੂੰ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਇਸ ਧਰਨੇ ’ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਵੱਡੀ ਗਿਣਤੀ ਵਿਚ ਧਰਨੇ ਵਿਚ ਸ਼ਾਮਲ ਹੋਕੇ ਆਪਣੀਆਂ ਮੁਸ਼ਕਲਾਂ ਦੇ ਹਲ ਦੀ ਮੰਗ ਜ਼ੋਰਦਾਰ ਢੰਗ ਨਾਲ ਪ੍ਰਸ਼ਾਸਨ ਅੱਗੇ ਰੱਖੀ ਜਾ ਸਕੇ।