ਪਾਣੀ ਨਿਕਾਸੀ ਦੇ ਮਾਮਲੇ ’ਚ ਸੜਕ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
ਪਾਣੀ ਨਿਕਾਸੀ ਦੇ ਮਾਮਲੇ ’ਚ ਸੜਕ ਜਾਮ ਕਰ ਕੇ ਕੀਤਾ ਪ੍ਰਦਰਸ਼ਨ
Publish Date: Sat, 02 May 2026 05:43 PM (IST)
Updated Date: Sat, 02 May 2026 05:44 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸ਼ਹੀਦਗੜ੍ਹ ਵਾਸੀਆਂ ਵੱਲੋਂ ਪਾਣੀ ਨਿਕਾਸੀ ਦੀ ਸਮੱਸਿਆ ਹੱਲ ਕਰਵਾਉਣ ਲਈ ਮੁੱਖ ਮਾਰਗ ਜਾਮ ਕਰ ਕੇ ਪ੍ਰਸ਼ਾਸਨ ਤੇ ਵਿਧਾਇਕ ਖ਼ਿਲਾਫ ਹਾਏ-ਹਾਏ ਦੀ ਨਾਅਰੇਬਾਜ਼ੀ ਕੀਤੀ ਗਈ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਡੀਸੀ ਦੀ ਮਨਜ਼ੂਰੀ ਹੋਣ ਦੇ ਬਾਵਜੂਦ ਕੁੱਝ ਲੋਕਾਂ ਵੱਲੋਂ ਪਿੰਡ ਵਿਚ ਪਾਣੀ ਨਿਕਾਸੀ ਨਹੀ ਹੋਣ ਦਿੱਤੀ ਜਾ ਰਹੀ ਹੈ, ਜਿਸ ਨਾਲ ਗੰਦਾ ਪਾਣੀ ਸੜਕ ’ਤੇ ਜਮ੍ਹਾਂ ਹੋ ਗਿਆ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਵਾਸੀਆਂ ਦਾ ਵਫ਼ਦ ਡੀਸੀ ਅਤੇ ਡੀਡੀਪੀਓ ਨੂੰ ਮਿਲਿਆ ਤੇ ਉਨ੍ਹਾਂ ਵੱਲੋਂ ਨਿਰਦੇਸ਼ ਦੇਣ ਦੇ ਬਾਵਜੂਦ ਕੁੱਝ ਲੋਕਾਂ ਨੇ ਪਾਣੀ ਨਿਕਾਸੀ ਲਈ ਪਾਈਪ ਪਾਉਣ ਨਹੀ ਦਿੱਤੀ। ਜਿਸ ਕਾਰਨ ਮਜਬੂਰ ਹੋ ਕੇ ਮੁੱਖ ਮਾਰਗ ਜਾਮ ਕਰਨਾ ਪਿਆ ਹੈ। ਲੋਕਾਂ ਨੇ ਇਹ ਵੀ ਦੱਸਿਆ ਕਿ ਸਰਪੰਚ ਕਾਂਗਰਸ ਪਾਰਟੀ ਦਾ ਹੋਣ ਕਰਕੇ ਪਿੰਡ ਵਿਚ ਵਿਕਾਸ ਦਾ ਕੋਈ ਵੀ ਕੰਮ ਨਹੀ ਹੋਣ ਦਿੱਤਾ ਜਾ ਰਿਹਾ ਹੈ। ਮੌਕੇ ’ਤੇ ਪੁੱਜੇ ਡੀਐੱਸਪੀ ਰਾਜ ਕੁਮਾਰ ਤੇ ਹੋਰ ਅਧਿਕਾਰੀਆਂ ਵੱਲੋਂ ਆਗਾਮੀ ਸੋਮਵਾਰ ਤੱਕ ਕੰਮ ਕਰਵਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਦੇਰ ਸ਼ਾਮ ਜਾਮ ਖੋਲ੍ਹ ਦਿੱਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਸਰਪੰਚ, ਮਨਦੀਪ ਸਿੰਘ, ਅਮਰਜੀਤ ਸਿੰਘ, ਹਰਵਿੰਦਚ ਸਿੰਘ ਪੰਚ, ਗੁਰਦੀਪ ਕੌਰ ਪੰਚ, ਉਜਾਗਰ ਸਿੰਘ ਪੰਚ, ਗੁਰਪ੍ਰੀਤ ਸਿੰਘ ਨੰਬਰਦਾਰ, ਜਸਵੀਰ ਸਿੰਘ, ਇਕਬਾਲ ਸਿੰਘ, ਇੰਦਰਜੀਤ ਸਿੰਘ, ਕਰਨੈਲ ਸਿੰਘ ਰਿਟਾ ਏਐੱਸਆਈ, ਦਵਿੰਦਰ ਸਿੰਘ ਆਦਿ ਮੌਜੂਦ ਸਨ।