ਕੰਟਰੈਕਟ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ
ਕੰਟਰੈਕਟ ਕਾਮਿਆ ਨੇ ਕੀਤਾ ਰੋਸ਼ ਪ੍ਰਦਰਸਨ
Publish Date: Wed, 20 May 2026 05:55 PM (IST)
Updated Date: Wed, 20 May 2026 05:58 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋ ਬੁੱਧਵਾਰ ਨੂੰ ਬੱਸ ਸਟੈਂਡ ’ਤੇ 2 ਘੰਟੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਦੱਸਿਆ ਕਿ ਕੰਟਰੈਕਟ ਕਰਮਚਾਰੀ ਪਿਛਲੇ 4 ਸਾਲਾਂ ਤੋਂ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪਿਆ ਸਗੋਂ ਸੰਘਰਸ਼ੀ ਸਾਥੀਆਂ ਨੂੰ ਜੇਲ੍ਹਾਂ ’ਚ ਡੱਕਿਆ ਗਿਆ ਹੈ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਪਾਕੇ ਵਿਭਾਗ ਨੂੰ ਪ੍ਰਾਈਵੇਟੇਸ਼ਨ ਵੱਲ ਨੂੰ ਵਧਾਇਆ ਜਾ ਰਿਹਾ ਹੈ। ਸੂਬਾ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਵੱਖ-ਵੱਖ ਫੈਸਲਿਆਂ ਰਾਹੀਂ ਸੁਪਰੀਮ ਕੋਰਟ ਤੇ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਨੂੰ ਕਾਨੂੰਨੀ ਤਰੀਕੇ ਨਾਲ ਵੱਡੀ ਰਾਹਤ ਦਿੱਤੀ ਜਾਂ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 18 ਮਈ ਦੀ ਮੀਟਿੰਗ ਕੀਤੀ ਗਈ ਸੀ, ਜਿਸ ’ਚ ਕੁਝ ਮਸਲਿਆਂ ਉਪਰ ਸਹਿਮਤੀ ਬਣੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਮਸਲਿਆਂ ’ਤੇ ਸਹਿਮਤੀ ਬਣੀ ਹੈ ਉਨ੍ਹਾਂ ਮੰਗਾਂ ਦਾ ਪੁਖਤਾ ਹੱਲ ਨਾ ਕੀਤਾ ਅਤੇ ਜੇਲ੍ਹ ਵਿਚ ਬੰਦ ਸਾਥੀਆਂ ਨੂੰ ਰਿਹਾਈ ਨਾ ਦਿੱਤੀ ਤਾਂ 25,26,27 ਮਈ 2026 ਨੂੰ ਮਕੁੰਮਲ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ’ਤੇ ਧਰਨਾ ਦਿੱਤਾ ਜਾਵੇਗਾ।