ਪਬਲਿਕ ਕਾਲਜ ਸਮਾਣਾ ਵਿਖੇ ਕਰਵਾਏ ਗਏ ਪ੍ਰਤਿਭਾ ਭਾਲ ਮੁਕਾਬਲੇ
ਪਬਲਿਕ ਕਾਲਜ ਸਮਾਣਾ ਵਿਖੇ ਕਰਵਾਏ ਗਏ ਪ੍ਰਤਿਭਾ ਭਾਲ ਮੁਕਾਬਲੇ
Publish Date: Mon, 13 Oct 2025 05:13 PM (IST)
Updated Date: Mon, 13 Oct 2025 05:14 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ : ਪਬਲਿਕ ਕਾਲਜ ਸਮਾਣਾ ਅਤੇ ਕਾਲਜ ਅਧੀਨ ਚਲਾਏ ਜਾ ਰਹੇ ਪਬਲਿਕ ਕਾਲਜ ਆਫ਼ ਐਜੂਕੇਸ਼ਨ ਸਮਾਣਾ ਤੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਲੋਂ ਕਾਲਜ ਪਿ੍ਰੰਸੀਪਲ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਮੁਖੀ ਪੰਜਾਬੀ ਵਿਭਾਗ ਤੇ ਕੋਆਰਡੀਨੇਟਰ ਯੁਵਕ ਭਲਾਈ ਵਿਭਾਗ ਡਾ.ਸ਼ਮਸ਼ੇਰ ਸਿੰਘ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਪ੍ਰਤਿਭਾ ਭਾਲ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿਚ ਮੁਖੀ ਪੈਥਾਲਾਜੀ ਵਿਭਾਗ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਡਾ. ਮੋਨਿਕਾ ਅਗਰਵਾਲ ਨੇ ਇਸ ਪ੍ਰੋਗਰਾਮ ’ਚ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਮੈਂਬਰ ਕਾਲਜ ਪ੍ਰਬੰਧਕ ਕਮੇਟੀ ਅਮਰਜੀਤ ਸਿੰਘ ਪੰਜਰਥ ਤੇ ਜਵਾਹਰ ਸਿੰਗਲਾ ਵੀ ਇਸ ਪ੍ਰੋਗਰਾਮ ’ਚ ਉਚੇਰੇ ਤੌਰ ’ਤੇ ਸ਼ਾਮਲ ਹੋਏ। ਕਾਲਜ ਪਿ੍ਰ੍ਰੰਸੀਪਲ ਡਾ. ਹਰਕੀਰਤ ਸਿੰਘ ਨੇ ਬਾਹਰੋਂ ਆਏ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਤਿਭਾ ਭਾਲ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਹਰ ਮੱਦਦ ਦਾ ਭੋਰਸਾ ਦਿੱਤਾ। ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਾ. ਮੋਨਿਕਾ ਅਗਰਵਾਲ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਉਤਸ਼ਾਹਿਤ ਕੀਤਾ। ਪ੍ਰਤਿਭਾ ਭਾਲ ਮੁਕਾਬਲਿਆਂ ਦੌਰਾਨ ਗੀਤ, ਲੋਕਗੀਤ, ਕਵਿਤਾ ਉਚਾਰਣ, ਫਾਈਨ ਆਰਟਸ ਅਤੇ ਲੋਕ ਕਲਾਵਾਂ ਦੀਆਂ ਵੱਖੋ-ਵੱਖਰੀਆਂ ਆਈਟਮਾਂ ਦੇ ਮੁਕਾਬਲੇ ਕਰਵਾਏ ਗਏ। ਫਾਈਨ ਆਰਟਸ ਦੀਆਂ ਪੇਸ਼ਕਾਰੀਆਂ ਵਿਚ ਪੋਸਟਰ ਮੇਕਿੰਗ, ਕੋਲਾਜ ਮੇਕਿੰਗ, ਕਲੇਅ ਮਾਡਲਿੰਗ, ਰੰਗੋਲੀ, ਮਹਿੰਦੀ, ਇੰਸਟਾਲੇਸ਼ਨ ਅਤੇ ਲੋਕ ਕਲਾਵਾਂ ਨਾਲ ਸੰਬਿਧਤ ਆਈਟਮਾਂ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਕਾਮਰਸ ਵਿਭਾਗ ਦੇ ਮੁੱਖੀ ਡਾ. ਹਰਕੀਰਤਨ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।