ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ
ਪਬਲਿਕ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ
Publish Date: Fri, 27 Mar 2026 05:56 PM (IST)
Updated Date: Fri, 27 Mar 2026 05:59 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪ੍ਰਸਿੱਧ ਸਮਾਜ ਸੇਵੀ ਸਵਰਗੀ ਕਾਮਰੇਡ ਹਰਪਾਲ ਸਿੰਘ ਘੱਗਾ ਵੱਲੋਂ ਵਰਸੋਈ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਪਬਲਿਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਲਜ (ਟਰੱਸਟ) ਪਾਤੜਾਂ ਵੱਲੋਂ ਵਿਦਿਅਕ ਸੈਸ਼ਨ 2025- 26 ਦੇ ਸਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਸੰਸਥਾ ਵੱਲੋਂ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪਿੰਡ ਗੋਬਿੰਦਪੁਰਾ ਪੈਂਦ ਟੋਲ ਪਲਾਜ਼ਾ ਦੇ ਜਰਨਲ ਮੈਨੇਜਰ ਦੀਪਕ ਉਪਧਿਆਏ ਅਤੇ ਵਿਸ਼ੇਸ਼ ਮਹਿਮਾਨ ਵਜੋਂ ਆਈਟੀ ਹੈੱਡ ਸ਼੍ਰੀ ਪ੍ਰਮੋਦ ਪਟੇਲ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਗੁਰਿੰਦਰ ਕੌਰ ਪੰਨੂ ਨੇ ਦੱਸਿਆ ਕਿ ਸਮਾਗਮ ਦੌਰਾਨ ਬੋਰਡ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਸਾਰੀਆਂ ਕਲਾਸਾਂ ਦੇ ਨਤੀਜਿਆਂ ਦੀ ਘੋਸ਼ਣਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ ਜਦੋਂ ਕਿ ਸਾਰੇ ਹੀ ਵਿਦਿਆਰਥੀ 90 ਫ਼ੀਸਦੀ ਤੋਂ ਉੱਪਰ ਅੰਕ ਲੈ ਕੇ ਪਾਸ ਹੋਏ ਹਨ। ਇਸ ਮੌਕੇ ਟਰੱਸਟ ਦੇ ਪ੍ਰਧਾਨ ਕੀਮਤ ਰਾਏ ਸਿੰਗਲਾ, ਮੈਂਬਰ ਬਲਦੇਵ ਸਿੰਘ ਨਿਹਾਲਗੜ੍ਹ ਅਤੇ ਕੇਵਲ ਸ਼ਰਮਾ ਆਦਿ ਹਾਜ਼ਰ ਸਨ।