ਸਰਕਾਰੀ ਤੰਤਰ ਦੇ ਜ਼ੋਰ ਨਾਲ਼ ਚੋਣਾਂ ਜਿੱਤਣਾ ਚਾਹੁੰਦੀ ਹੈ ਸੂਬਾ ਸਰਕਾਰ : ਅਰਵਿੰਦ ਖੰਨਾ
ਸਰਕਾਰੀ ਤੰਤਰ ਦੇ ਜ਼ੋਰ ਨਾਲ਼ ਚੋਣਾਂ ਜਿੱਤਣਾ ਚਾਹੁੰਦੀ ਹੈ ਪੰਜਾਬ ਸਰਕਾਰ - ਅਰਵਿੰਦ ਖੰਨਾ
Publish Date: Fri, 05 Dec 2025 03:50 PM (IST)
Updated Date: Sat, 06 Dec 2025 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਸਰਕਾਰੀ ਤੰਤਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਸਬੰਧ ਵਿੱਚ ਅਪਣੀ ਪ੍ਰਤੀਕਿਰਿਆ ਦਿੰਦਿਆਂ ਸਮਾਜ ਸੇਵੀ ਸੰਸਥਾ ਉਮੀਦ ਦੇ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਚੋਣਾਂ ਵਿਚ ਆਪਣੀ ਹਾਰ ਨਜ਼ਰ ਆ ਰਹੀ ਹੈ। ਇਸ ਕਾਰਨ ਸਰਕਾਰ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਚੋਣਾਂ ’ਤੇ ਕਾਬਜ਼ ਹੋਣਾ ਚਾਹੁੰਦਾ ਹੈ ਤੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲ ਦੀ ਕਾਰਗੁਜ਼ਾਰੀ ਦੌਰਾਨ ਸੂਬੇ ਦੇ ਹਰ ਵਰਗ ਦੇ ਲੋਕ ਇਸ ਸਰਕਾਰ ਦੇ ਕੰਮਾਂ ਤੋਂ ਨਾਰਾਜ਼ ਹਨ ਸੂਬੇ ਵਿਚ ਨਸ਼ਿਆਂ ਦਾ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਪਹਿਲਾਂ ਨਾਲੋਂ ਚੌਗਣਾ ਹੋ ਗਿਆ ਹੈ ਤੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵੀ ਕੰਟਰੋਲ ਤੋਂ ਬਾਹਰ ਹੈ ਜਿਸ ਕਾਰਨ ਹਰ ਰੋਜ਼ ਖੂਨੀ ਵਾਰਦਾਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਵਿਚ ਸਰਕਾਰ ਦਾ ਸਾਥ ਦੇ ਰਹੀ ਅਫ਼ਸਰਸ਼ਾਹੀ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਸਰਕਾਰਾਂ ਤਾਂ ਬਦਲਦੀਆਂ ਰਹਿੰਦੀਆਂ ਹਨ ਤੁਸੀਂ ਇਕ ਧਿਰ ਨਾ ਬਣੋ ਬਲਕਿ ਪ੍ਰਦਰਸ਼ਤਾ ਨਾਲ਼ ਕੰਮ ਕਰੋ।