Punjab News : ਰਾਜਪਾਲ ਕਟਾਰੀਆ ਨੂੰ‘ਸ੍ਰੀ ਫ਼ਤਹਿਗੜ੍ਹ ਸਾਹਿਬ-ਸਰਬੋਤਮ ਕੁਰਬਾਨੀਆਂ ਦੀ ਧਰਤੀ’ ਪੁਸਤਕ ਭੇਟ
ਗੁਰੂ ਨਾਨਕ ਦੇਵ ਆਡੀਟੋਰੀਅਮ, ਲੋਕ ਭਵਨ, ਚੰਡੀਗੜ੍ਹ ਵਿਖੇ ਸ਼ਹੀਦੀ ਸ਼ਬਦ ਕੀਰਤਨ ’ਚ ਸ਼ਾਮਲ ਹੋਣ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਡਾ. ਹਿਤੇਂਦਰ ਸੂਰੀ ਵੱਲੋਂ ਪੁਸਤਕ ‘ਸ੍ਰੀ ਫਤਿਹਗੜ੍ਹ ਸਾਹਿਬ-ਸਰਬੋਤਮ ਕੁਰਬਾਨੀਆਂ ਦੀ ਧਰਤੀ’ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪੁਸਤਕ ਵਿਚ ਨਿੱਕੀਆਂ ਜਿੰਦਾ ਵੱਡੇ ਸਾਕੇ’ ਨੂੰ ਵੱਡੇ ਰੂਪ ਵਿਚ ਪੇਸ਼ ਕੀਤਾ ਗਿਆ।
Publish Date: Sat, 27 Dec 2025 09:06 PM (IST)
Updated Date: Sat, 27 Dec 2025 09:09 PM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : ਗੁਰੂ ਨਾਨਕ ਦੇਵ ਆਡੀਟੋਰੀਅਮ, ਲੋਕ ਭਵਨ, ਚੰਡੀਗੜ੍ਹ ਵਿਖੇ ਸ਼ਹੀਦੀ ਸ਼ਬਦ ਕੀਰਤਨ ’ਚ ਸ਼ਾਮਲ ਹੋਣ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਡਾ. ਹਿਤੇਂਦਰ ਸੂਰੀ ਵੱਲੋਂ ਪੁਸਤਕ ‘ਸ੍ਰੀ ਫਤਿਹਗੜ੍ਹ ਸਾਹਿਬ-ਸਰਬੋਤਮ ਕੁਰਬਾਨੀਆਂ ਦੀ ਧਰਤੀ’ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪੁਸਤਕ ਵਿਚ ਨਿੱਕੀਆਂ ਜਿੰਦਾ ਵੱਡੇ ਸਾਕੇ’ ਨੂੰ ਵੱਡੇ ਰੂਪ ਵਿਚ ਪੇਸ਼ ਕੀਤਾ ਗਿਆ। ਇਸ ਨੂੰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਿਮਰਤਾ ਨਾਲ ਸਮਰਪਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ’ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਸੀਨੀਅਰ ਭਾਜਪਾ ਆਗੂ ਅਤੇ ਸੁਪਰੀਮ ਕੋਰਟ ਦੇ ਵਕੀਲ ਸਤਿਆ ਪਾਲ ਜੈਨ, ਭਾਜਪਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ, ਭਾਜਪਾ ਜਨਰਲ ਸਕੱਤਰ ਰਾਮਵੀਰ ਭੱਟੀ ਹੋਰ ਹੋਰ ਸਖਸ਼ੀਅਤਾਂ ਹਾਜ਼ਰ ਸਨ। ਡਾ. ਸੂਰੀ ਨੇ ਇਸ ਮੌਕੇ ਪ੍ਰੋ. ਅਚਰੂ ਸਿੰਘ ਦਾ ਤਹਿ ਦਿਲੋਂ ਅਤੇ ਸਤਿਕਾਰ ਪ੍ਰਗਟਾਇਆ, ਜਿਨ੍ਹਾਂ ਨੇ ਇਸ ਪੁਸਤਕ ਨੂੰ ਸ਼ੁੱਧਤਾ, ਸੰਵੇਦਨਸ਼ੀਲਤਾ ਅਤੇ ਬਾਰੀਕੀ ਨਾਲ ਸੰਪਾਦਿਤ ਕੀਤਾ। ਉਨ੍ਹਾਂ ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਦੇ ਰਾਜਪਾਲ ਅਸ਼ੀਮ ਕੁਮਾਰ ਘੋਸ਼ ਜੀ, ਕੌਮੀ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਉਚੇਚਾ ਧੰਨਵਾਦ ਕੀਤਾ।