ਪੀਯੂ ਦੇ ਅੰਤਰ ਕਾਲਜ ਖੇਡ ਮੁਕਾਬਲੇ ਕਰਵਾਏ
ਪੀਯੂ ਦੇ ਅੰਤਰ ਕਾਲਜ ਖੇਡ ਮੁਕਾਬਲਿਆਂ ਦਾ ਆਯੋਜਨ
Publish Date: Tue, 18 Nov 2025 06:18 PM (IST)
Updated Date: Tue, 18 Nov 2025 06:19 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਅੰਤਰ ਕਾਲਜ ਖੇਡ ਮੁਕਾਬਲਿਆਂ ਦੌਰਾਨ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਯੂਨੀਵਰਸਿਟੀ ਪਹੁੰਚਣ ’ਤੇ ਡਾ. ਗੁਰਦੀਪ ਕੌਰ ਰੰਧਾਵਾ ਨੇ ਵਿਧਾਇਕ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਤੇ ਸਮਾਗਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਇਨ੍ਹਾਂ ਅੰਤਰ ਕਾਲਜ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ’ਚ ਬਾਕਸਿੰਗ, ਪੈਚਕਸਿਲਾਟ, ਸੈਪਰਟਾਕਾਰਾ ਕਰਾਏ ਅਤੇ ਨੈਟਬਾਲ (ਪੁਰਸ਼ ਅਤੇ ਮਹਿਲਾ) ਦੇ ਰੋਮਾਂਚਕ ਇਵੈਂਟ ਸ਼ਾਮਲ ਸਨ। ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦੇ ਹੋਏ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਪ੍ਰਮਾਣ ਦਿੱਤਾ। ਮੁੱਖ ਮਹਿਮਾਨ ਗੁਰਲਾਲ ਘਨੌਰ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਯੁਵਾ ਪੀੜ੍ਹੀ ਦਾ ਖੇਡਾਂ ਵੱਲ ਰੁਝਾਨ ਕਾਬਿਲ–ਏ–ਤਾਰੀਫ਼ ਹੈ ਅਤੇ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਖੇਡਾਤਮਕ ਭਾਵਨਾ, ਅਨੁਸ਼ਾਸਨ ਅਤੇ ਆਪਸੀ ਭਰਾਵਾਂ ਨੂੰ ਮਜ਼ਬੂਤ ਬਣਾਉਂਦੇ ਹਨ। ਡਾ. ਗੁਰਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹਰ ਸਾਲ ਵੱਡੇ ਪੱਧਰ ’ਤੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਦੇ ਮੌਕੇ ਮਿਲ ਸਕਣ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ ਖੇਡ ਪ੍ਰੇਮੀਆਂ ਅਤੇ ਵਿਦਿਆਰਥੀਆਂ ਵਿੱਚ ਵੱਡੇ ਉਤਸ਼ਾਹ ਦਾ ਕੇਂਦਰ ਬਣਿਆ ਅਤੇ ਸਫਲਤਾਪੂਰਵਕ ਸੰਪੰਨ ਹੋਇਆ। ਇਸ ਮੌਕੇ ਡਾਕਟਰ ਦਲਵੀਰ ਸਿੰਘ ਰੰਧਾਵਾ, ਦਲ ਸਿੰਘ ਬਰਾੜ, ਪ੍ਰੋ ਬਹਾਦਰ ਸਿੰਘ ਰੰਧਾਵਾ ਅਤੇ ਡਾਕਟਰ ਪ੍ਰਿੰਸਇੰਦਰ ਸਿੰਘ ਮੌਜੂਦ ਸਨ।