ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਵੱਲੋਂ ਵੀਸੀ ਡਾ. ਜਗਦੀਪ ਨੂੰ ਮਿਲਿਆ
ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਵੱਲੋਂ ਵੀਸੀ ਡਾ. ਜਗਦੀਪ ਸਿੰਘ ਨਾਲ ਕੀਤਾ ਮੁਲਾਕਾਤ
Publish Date: Sun, 17 May 2026 06:32 PM (IST)
Updated Date: Sun, 17 May 2026 06:33 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੈਰ ਅਧਿਆਪਨ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਹੋਂਦ ਵਿਚ ਆਈ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਵੱਲੋਂ ਵਾਈਸ ਚਾਂਸਲਰ ਡਾਕਟਰ ਜਗਦੀਪ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਕਮੇਟੀ ਦੇ ਕਨਵੀਨਰ ਅਮਰਜੀਤ ਕੌਰ ਗਿੱਲ ਨੇ ਦੱਸਿਆ ਕਿ ਗੈਰ ਅਧਿਆਪਨ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਾਉਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਨਜ਼ਰ ਅੰਦਾਜ਼ ਕੀਤੇ ਜਾਂ ਰਹੇ ਦਿਹਾੜੀਦਾਰ ਕਾਮਿਆਂ ਨੂੰ ਵਰਕਚਾਰਜ ਕਰਨ ਲਈ ਆਵਾਜ਼ ਬੁਲੰਦ ਕੀਤੀ ਗਈ ਹੈ। ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਵੱਲੋਂ ਗੈਰ ਅਧਿਆਪਨ ਕਾਮਿਆਂ ਦੀਆਂ ਸਮੱਸਿਆਵਾਂ ਸਬੰਧੀ ਮੈਮੋਰੰਡਮ ਵਾਈਸ ਚਾਂਸਲਰ ਨੂੰ ਸੌਂਪਿਆ ਗਿਆ। ਵਾਈਸ ਚਾਂਸਲਰ ਨੇ ਭਰੋਸਾ ਦਿਵਾਇਆ ਕਿ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਜਿਹੜੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੇ ਹੱਲ ਸਬੰਧੀ ਜਲਦ ਢੁਕਵੇਂ ਕਦਮ ਚੁੱਕੇ ਜਾਣਗੇ। ਵਾਈਸ ਚਾਂਸਲਰ ਵਲੋਂ ਮੀਟਿੰਗ ਵਿੱਚ ਸ਼ਾਮਲ ਰਜਿਸਟਰਾਰ ਦਵਿੰਦਰਪਾਲ ਸਿੰਘ ਨੂੰ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਬਾਰੇ ਕਿਹਾ। ਅੱਜ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਵਿਚ ਆਗੂ ਅਮਰਜੀਤ ਕੌਰ ਗਿੱਲ, ਪ੍ਰਕਾਸ਼ ਸਿੰਘ ਧਾਲੀਵਾਲ, ਸੰਦੀਪ ਰਾਜਪੁਰਾ, ਕੁਲਦੀਪ ਸਿੰਘ, ਜਤਿੰਦਰ ਸਿੰਘ ਕਾਲਾ, ਰਾਜੇਸ਼ ਗੱਗੂ, ਕਮਲਜੀਤ ਸਿੰਘ, ਗੁਰਤੇਜ ਸਿੰਘ ਤੋਂ ਇਲਾਵਾ ਅਪਕੀਪ ਇੰਚਾਰਜ ਸਰਤਾਜ ਖਾਨ, ਸਕਿਉਰਟੀ ਇੰਚਾਰਜ ਗੁਰਤੇਜ ਸਿੰਘ ਸਮੇਤ ਉੱਚ ਅਧਿਕਾਰੀ ਸ਼ਾਮਲ ਹੋਏ।