ਰਾਜਪੁਰਾ ਪੁਲਿਸ ਵੱਲੋਂ 8100 ਪਾਬੰਦੀਸ਼ੁਦਾ ਗੋਲੀਆਂ ਸਮੇਤ ਲੁਧਿਆਣਾ ਦਾ ਵਿਅਕਤੀ ਗ੍ਰਿਫ਼ਤਾਰ, UP ਤੋਂ ਲਿਆ ਕੇ ਫੈਕਟਰੀਆਂ 'ਚ ਵੇਚਣ ਦੀ ਸੀ ਯੋਜਨਾ
ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਬੇਅੰਤ ਸਿੰਘ ਵਾਸੀ ਪਿੰਡ ਟੋਸਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਉਸ ਦੇ ਪਿੱਠੂ ਬੈਗ ਦੀ ਤਲਾਸ਼ੀ ਦੌਰਾਨ 8100 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ।
Publish Date: Wed, 15 Apr 2026 02:34 PM (IST)
Updated Date: Wed, 15 Apr 2026 02:35 PM (IST)
ਐਚ.ਐੱਸ.ਸੈਣੀ, ਪੰਜਾਬੀ ਜਾਗਰਣ, ਰਾਜਪੁਰਾ। ਥਾਣਾ ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ 8100 ਲੋਮੋਟੀਲ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਨੂੰ ਸੀਲ ਕੀਤਾ ਗਿਆ ਸੀ। ਇਸੇ ਦੌਰਾਨ ਰਾਜਪੁਰਾ ਸਰਹਿੰਦ ਰੋਡ ਉੱਤੇ ਬਸੰਤਪੁਰਾ ਨੇੜੇ ਨਾਕੇ ਦੌਰਾਨ ਇੱਕ ਸ਼ੱਕੀ ਵਿਅਕਤੀ ਪੁਲਿਸ ਨੂੰ ਦੇਖ ਕੇ ਤੇਜ਼ੀ ਨਾਲ ਮੁੜਨ ਲੱਗਿਆ। ਜਿਸ ਨੂੰ ਪੁਲਿਸ ਨੇ ਬੜੀ ਮੁਸਤੈਦੀ ਦੇ ਨਾਲ ਕਾਬੂ ਕਰ ਲਿਆ।
ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਬੇਅੰਤ ਸਿੰਘ ਵਾਸੀ ਪਿੰਡ ਟੋਸਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਉਸ ਦੇ ਪਿੱਠੂ ਬੈਗ ਦੀ ਤਲਾਸ਼ੀ ਦੌਰਾਨ 8100 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ।
ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਕਿ ਉਹ ਗੋਲੀਆਂ ਯੂ.ਪੀ. ਤੋਂ ਖਰੀਦ ਕੇ ਲਿਆਇਆ ਸੀ ਅਤੇ ਗੋਬਿੰਦਗੜ ਦੀਆਂ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਵੇਚਣੀਆਂ ਸਨ।