ਰਾਣਾ ਮੁਨਸ਼ੀ ਸਰਵ ਹਿੱਤਕਾਰੀ ਵਿੱਦਿਆ ਮੰਦਰ ਸਰਹਿੰਦ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਰਾਣਾ ਮੁਨਸ਼ੀ ਸਰਵ ਹਿਤਕਾਰੀ ਵਿੱਦਿਆ ਮੰਦਰ ਸਰਹਿੰਦ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 12 May 2026 05:32 PM (IST)
Updated Date: Tue, 12 May 2026 05:33 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ’ਚ ਰਾਣਾ ਮੁਨਸ਼ੀ ਸਰਵ ਹਿਤਕਾਰੀ ਵਿੱਦਿਆ ਮੰਦਰ ਸਰਹਿੰਦ ਦੇ ਵਿਦਿਆਰਥੀਆਂ ਨੇ 100 ਫੀਸਦੀ ਪਾਸ ਪ੍ਰਤੀਸ਼ਤਤਾ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਨਤੀਜਿਆਂ ’ਚ ਵਰਿੰਦਰ ਸਿੰਘ ਨੇ ਪਹਿਲਾ, ਪ੍ਰੀਤੀ ਕੁਮਾਰੀ ਨੇ ਦੂਜਾ ਅਤੇ ਸ਼ਗਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਮਿਠਾਈਆਂ ਵੰਡ ਕੇ ਜਸ਼ਨ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੀਤੀ ਸ਼ੁਕਲਾ, ਹਰਮਨਪ੍ਰੀਤ ਕੌਰ ਅਤੇ ਸਮੁੱਚੇ ਸਟਾਫ਼ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਮਾਪਿਆਂ ਨੇ ਵੀ ਸਕੂਲ ਪ੍ਰਬੰਧਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਪਣੀ ਖੁਸ਼ੀ ਸਾਂਝੀ ਕੀਤੀ।