ਅਕਾਲੀ ਦਲ ਦੇ ਨਾਮ ਸਬੰਧੀ ਹਰ ਤਰ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਲਈ ਤਿਆਰ : ਗਿਆਨੀ ਹਰਪ੍ਰੀਤ ਸਿੰਘ
ਨਵੇਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਦੀ ਵਰਤੋਂ ਸਬੰਧੀ ਹਰ ਤਰ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਨਾਲ ਨਜਿੱਠਣ ਲਈ ਤਿਆਰ ਹਨ ਅਤੇ ਅਦਾਲਤਾਂ ਵਿੱਚ ਇਸ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।
Publish Date: Mon, 18 Aug 2025 09:54 AM (IST)
Updated Date: Mon, 18 Aug 2025 09:56 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨਵੇਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਦੀ ਵਰਤੋਂ ਸਬੰਧੀ ਹਰ ਤਰ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਨਾਲ ਨਜਿੱਠਣ ਲਈ ਤਿਆਰ ਹਨ ਅਤੇ ਅਦਾਲਤਾਂ ਵਿੱਚ ਇਸ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।
ਫਤਿਹਗੜ੍ਹ ਸਾਹਿਬ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦਾ ਅਕਾਲੀ ਦਲ ਦੇ ਵਰਕਰਾਂ ਨੇ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਨਾਰਾਜ਼ ਹੋ ਕੇ ਘਰਾਂ ਵਿੱਚ ਬੈਠੇ ਟਕਸਾਲੀ ਅਕਾਲੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਦੇ ਯਤਨ ਕੀਤੇ ਜਾਣਗੇ। ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਰਟੀ ਮੰਚ ''ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਤਰੱਕੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਨੌਜਵਾਨ ਅੱਗੇ ਆਉਣ ਤੇ ਖੇਤਰੀ ਤਾਕਤ ਨੂੰ ਮਜ਼ਬੂਤ ਕਰਨ।