ਰੈਡ ਕਰਾਸ ਸੁਸਾਇਟੀ ਵੱਲੋਂ ਜਾਦੂ ਦਾ ਸ਼ੋਅ ਕਰਵਾਇਆ
ਰੈਡ ਕਰਾਸ ਸੋਸਾਇਟੀ ਵੱਲੋਂ ਜਾਦੂ ਦਾ ਸ਼ੋਅ ਕਰਵਾਇਆ ਗਿਆ
Publish Date: Wed, 20 May 2026 05:02 PM (IST)
Updated Date: Wed, 20 May 2026 05:04 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘਡ਼ਾਮ ਰੋਡ (ਜੁਲਾਹ ਖੇਡ਼ੀ) ਵਿਖੇ ਵਿਦਿਆਰਥੀਆਂ ਦੇ ਮਨੋਰੰਜਨ ਤੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਰੈਡ ਕਰਾਸ ਸੁਸਾਇਟੀ ਵੱਲੋਂ ਇਕ ਵਿਸ਼ੇਸ਼ ਜਾਦੂ ਦੇ ਸ਼ੋਅ (ਮੈਜਿਕ ਸ਼ੋਅ) ਕਰਵਾਇਆ ਗਿਆ। ਇਸ ਸ਼ੋਅ ਦੌਰਾਨ ਜਾਦੂਗਰ ਨੇ ਆਪਣੀਆਂ ਬਿਹਤਰੀਨ ਅਤੇ ਹੈਰਾਨੀਜਨਕ ਟ੍ਰਿਕਸ ਦਿਖਾ ਕੇ ਬੱਚਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਰੈੱਡ ਕਰਾਸ ਸੁਸਾਇਟੀ ਦੀ ਇਸ ਕੋਸ਼ਿਸ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੀ ਸੋਚਣ ਸ਼ਕਤੀ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਤਣਾਅਮੁਕਤ ਮਾਹੌਲ ਪ੍ਰਦਾਨ ਕਰਦੇ ਹਨ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਵੀ ਰੈੱਡ ਕਰਾਸ ਸੁਸਾਇਟੀ ਦੀ ਟੀਮ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਡ਼੍ਹਾਈ ਦੇ ਨਾਲ-ਨਾਲ ਬੱਚਿਆਂ ਲਈ ਅਜਿਹੇ ਮਨੋਰੰਜਨ ਸ਼ੋਅ ਬਹੁਤ ਜ਼ਰੂਰੀ ਹਨ। ਸਕੂਲ ਦੀ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਸ਼ੋਅ ਦੇ ਅਖੀਰ ਵਿਚ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਾਦੂ ਦੀ ਖੇਡ ਨੇ ਨਾ ਸਿਰਫ਼ ਬੱਚਿਆਂ ਦਾ ਮਨੋਰੰਜਨ ਕੀਤਾ, ਬਲਕਿ ਉਨ੍ਹਾਂ ਨੂੰ ਕਈ ਅਹਿਮ ਸੰਦੇਸ਼ ਵੀ ਦਿੱਤੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਹਰ ਇੱਕ ਟ੍ਰਿਕ ’ਤੇ ਤਾਲੀਆਂ ਵਜਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।