ਬਰਸਾਤੀ ਪਾਣੀ ਦੀ ਨਿਕਾਸੀ ਲਈ ਪੈ ਰਹੀ ਨਵੀਂ ਪਾਈਪਲਾਈਨ ਦੇ ਕੰਮ ਦਾ ਲਿਆ ਜਾਇਜ਼ਾ
ਬਰਸਾਤੀ ਪਾਣੀ ਦੀ ਨਿਕਾਸੀ ਲਈ ਪੈ ਰਹੀ ਨਵੀਂ ਪਾਈਪ ਲਾਈਨ ਦੇ ਕੰਮ ਦਾ ਲਿਆ ਜਾਇਜ਼ਾ
Publish Date: Sat, 31 Jan 2026 07:06 PM (IST)
Updated Date: Sat, 31 Jan 2026 07:10 PM (IST)

- ਬਰਸਾਤੀ ਪਾਣੀ ਦੀ ਨਿਕਾਸੀ ਤੇ ਡਿਸਪੋਜਲ ਪੁਆਇੰਟਾਂ ’ਤੇ ਖ਼ਰਚ ਕੀਤਾ ਜਾ ਰਿਹਾ ਹੈ 50 ਲੱਖ : ਵਿਧਾਇਕ ਰਾਏ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬੀਡੀਪੀਓ ਦਫ਼ਤਰ ਸਾਹਮਣੇ ਨਵੀਂ ਪਾਈ ਜਾ ਰਹੀ ਪਾਈਪਲਾਈਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਡਿਸਪੋਜਲ ਪਲਾਂਟਾਂ ਦੇ ਲਈ ਕੁੱਲ 50 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾ ਰਿਹਾ ਹੈ। ਕਰੀਬ 24 ਲੱਖ ਰੁਪਏ ਦੀ ਲਾਗਤ ਦੇ ਨਾਲ ਸਰਹਿੰਦ ਮੰਡੀ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਲਈ 300 ਮੀਟਰ ਪਾਈਪ ਲਾਈਨ ਵਿਛਾਈ ਗਈ ਹੈ। ਇਸ ਤੋਂ ਇਲਾਵਾ 2 ਮੋਟਰਾਂ ਲਗਾਈਆਂ ਗਈਆਂ ਹਨ, ਜੋ ਬਰਸਾਤੀ ਪਾਣੀ ਨੂੰ ਪਾਈਪਲਾਈਨ ਰਾਹੀਂ ਬਾਹਰ ਸੁੱਟਣਗੀਆਂ। ਇਸ ਤੋਂ ਇਲਾਵਾ ਇਕ ਮੋਟਰ ਬ੍ਰਾਹਮਣ ਮਾਜਰਾ, ਇਕ ਮੋਟਰ ਦੁਸਹਿਰਾ ਗਰਾਊਂਡ ਡਿਸਪੋਜਲ ਪੁਆਇੰਟ, ਤਿੰਨ ਮੋਟਰਾਂ ਸ਼ੇਖੂਪੁਰੇ ਡਿਸਪੋਜਲ ਪੁਆਇੰਟ ’ਤੇ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬਰਸਾਤਾਂ ਦੌਰਾਨ ਸਰਹਿੰਦ ਮੰਡੀ ਵਿਖੇ ਸ਼ਹਿਰ ਵਾਸੀਆਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਉਨ੍ਹਾਂ ਦੀ ਸਮੱਸਿਆ ਨੂੰ ਦੇਖਦਿਆਂ ਇਹ ਨਵੀਂ ਪਾਈਪਲਾਈਨ ਵਿਛਾਈ ਗਈ ਹੈ, ਜੋ ਬਰਸਾਤੀ ਪਾਣੀ ਨੂੰ ਸ਼ਹਿਰ ਤੋਂ ਬਾਹਰ ਕਰੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੇਨ ਸੜਕ ਦੇ ਉੱਤੇ ਲਾਈਟਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸ਼ਹਿਰ ਦੇ ਅੰਦਰ ਕਮਿਊਨਿਟੀ ਹਾਲ ਉਸਾਰੇ ਜਾ ਰਹੇ ਹਨ ਤਾਂ ਜੋ ਹਰ ਜ਼ਰੂਰਤਮੰਦ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀ ਮਹਿੰਗੇ ਪੈਲਸਾਂ ਤੋਂ ਬਚ ਸਕੇ ਅਤੇ ਆਪਣੇ ਛੋਟੇ ਮੋਟੇ ਕਾਰਜ ਇਨ੍ਹਾਂ ਕਮਿਊਨਿਟੀ ਹਾਲ ਦੇ ਵਿਚ ਕਰ ਸਕੇ। ਇੱਥੇ ਹੀ ਬੱਸ ਨਹੀਂ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਹਰ ਪਰਿਵਾਰ ਨੂੰ 10 ਲੱਖ ਰੁਪਏ ਤਕ ਦੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਵਿਅਕਤੀ ਇਲਾਜ ਪੱਖੋਂ ਬਿਮਾਰੀ ਦਾ ਸ਼ਿਕਾਰ ਨਾ ਹੋਵੇ। ਪੰਜਾਬ ਸਰਕਾਰ ਜਿੱਥੇ ਸੂਬੇ ਨੂੰ ਰੰਗਲਾ ਪੰਜਾਬ ਬਣਾਵੇਗੀ, ਉੱਥੇ ਹੀ ਤੰਦਰੁਸਤ ਪੰਜਾਬ ਵੀ ਬਣੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਵਰੇਜ ਵਿਭਾਗ ਦੇ ਐੱਸਡੀਓ ਰਜਨੀਸ਼, ਨਿੱਜੀ ਸਕੱਤਰ ਮਾਨਵ ਟਿਵਾਣਾ, ਰਜੇਸ਼਼ ਉੱਪਲ, ਤਰਸੇਮ ਉੱਪਲ, ਐਡਵੋਕੇਟ ਗੌਰਵ, ਦਿਲਪ੍ਰੀਤ ਸਿੰਘ ਭੱਟੀ, ਡਾ. ਹਤਿੰਦਰ ਸੁਰੀ, ਜੋਨੀ ਤਲਾਣੀਆਂ ਆਦਿ ਮੌਜੂਦ ਸਨ।