ਟਰੈਕਟਰ ਚਾਲਕ ਨੇ ਖਡ਼੍ਹੇ ਲੋਕਾਂ ਨੂੰ ਮਾਰੀ ਟੱਕਰ, ਕਈ ਜ਼ਖ਼ਮੀ
ਟਰੈਕਟਰ ਚਾਲਕ ਨੇ ਸਡ਼ਕ ਕਿਨਾਰੇ ਖਡ਼ੇ ਲੋਕਾਂ ਨੂੰ ਮਾਰੀ ਟੱਕਰ, ਕਈ ਜ਼ਖਮੀ
Publish Date: Fri, 05 Dec 2025 04:58 PM (IST)
Updated Date: Fri, 05 Dec 2025 05:00 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਥਾਣਾ ਜੁਲਕਾਂ ਅਧੀਨ ਪਿੰਡ ਚਿਡ਼ਵਾ ਵਿਖੇ ਇਕ ਟਰੈਕਟਰ ਚਾਲਕ ਵੱਲੋਂ ਆਪਣੇ ਟਰੈਕਟਰ ਨਾਲ ਸਡ਼ਕ ਕਿਨਾਰੇ ਖਡ਼੍ਹੇ ਕੁਝ ਲੋਕਾਂ ਨੂੰ ਟੱਕਰ ਮਾਰਕੇ ਜ਼ਖਮੀ ਕਰਨ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚਿਡ਼ਵਾ ਦੇ ਵਰਿੰਦਰ ਸਿੰਘ ਪੁੱਤਰ ਅਮੀ ਚੰਦ ਨੇ ਥਾਣਾ ਜੁਲਕਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਜਦੋਂ ਉਹ ਆਪਣੇ ਹੋਰ ਸਾਥੀਆਂ ਨਾਲ ਪਿੰਡ ਚਿਡ਼ਵਾ ਨੇਡ਼ੇ ਸਡ਼ਕ ਕਿਨਾਰੇ ਖਡ਼੍ਹ ਸਨ ਤਾਂ ਇਸੇ ਪਿੰਡ ਦੇ ਇਕ ਟਰੈਕਟਰ ਚਾਲਕ ਜਸਵਿੰਦਰ ਸਿੰਘ ਪੁੱਤਰ ਨਰੰਜਣ ਸਿੰਘ ਆਪਣਾ ਟਰੈਕਟਰ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮੁਦਈ ਅਤੇ ਉਸ ਦੇ ਸਾਥੀਆਂ ਵਿਚ ਲਿਆ ਕੇ ਮਾਰਿਆ। ਜਿਸ ਕਾਰਨ 7-8 ਲੋਕਾਂ ਦੇ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਵਰਿੰਦਰ ਸਿੰਘ ਨੇ ਦੱਸਿਆ ਕਿ ਇਸ ਟਰੈਕਟਰ ਚਾਲਕ ਨੇ ਨੇਡ਼ੇ ਪਏ ਟੋਕਾ ਮਸ਼ੀਨ ਅਤੇ ਇੰਜਣ ਦਾ ਵੀ ਨੁਕਸਾਨ ਕੀਤਾ ਹੈ। ਇਸ ਸਬੰਧੀ ਥਾਣਾ ਜੁਲਕਾਂ ਵਿਖੇ ਟਰੈਕਟਰ ਚਾਲਕ ਜਸਵਿੰਦਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।