ਸੜਕ ਹਾਦਸੇ ’ਚ ਕਾਰ ਸਵਾਰ ਵਿਅਕਤੀ ਦੀ ਮੌਤ
ਸੜਕ ਹਾਦਸੇ ਵਿਚ ਕਾਰ ਸਵਾਰ ਇੱਕ ਵਿਅਕਤੀ ਦੀ ਮੌਤ
Publish Date: Sun, 12 Apr 2026 06:21 PM (IST)
Updated Date: Mon, 13 Apr 2026 04:13 AM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ: ਥਾਣਾ ਸਿਟੀ ਪੁਲਿਸ ਨੇ ਓਵਰਬ੍ਰਿਜ ’ਤੇ ਖੜ੍ਹੇ ਟਰੱਕ ’ਚ ਕਾਰ ਦੇ ਟਕਰਾਉਣ ਦੇ ਨਾਲ ਕਾਰ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਜਾਣ ’ਤੇ ਟਰੱਕ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਪੁਲਿਸ ਕੋਲ ਸ਼ਿਵਮ ਵਾਸੀ ਸੈਕੰਡ ਫਲੋਰ ਫਰੰਟ ਸਾਈਡ ਪਾਰਕ ਵਾਲੀ ਗਲੀ ਸੁਭਾਸ਼ ਨਗਰ ਦਿੱਲੀ ਨੇ ਬਿਆਨ ਦਰਜ ਕਰਵਾਏ ਗਏ, ਜਦੋਂ ਉਹ ਆਪਣੇ ਦੋਸਤ ਰੋਹਿਤ ਵਾਸੀ ਦਿੱਲੀ ਦੇ ਨਾਲ ਗੱਡੀ ’ਚ ਸਵਾਰ ਹੋ ਕੇ ਰਾਜਪੁਰਾ ਫਲਾਈਓਵਰ ਤੋਂ ਲੰਘ ਰਿਹਾ ਸੀ ਤਾਂ ਫਲਾਈਓਵਰ ਦੇ ਉੱਪਰ ਸੜਕ ਕਿਨਾਰੇ ਬਿਨਾਂ ਕਿਸੇ ਰਿਫਲੈਕਟਰ ਲਾਈਟਾਂ ਦੇ ਇੱਕ ਟਰੱਕ ਖੜ੍ਹਾ ਕੀਤਾ ਹੋਇਆ ਸੀ, ’ਚ ਉਨ੍ਹਾਂ ਦੀ ਗੱਡੀ ਟਕਰਾ ਗਈ। ਇਸ ਸੜਕ ਹਾਦਸੇ ਵਿੱਚ ਉਸ ਦੇ ਦੋਸਤ ਰੋਹਿਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ’ਤੇ ਥਾਣਾ ਸਿਟੀ ਪੁਲਿਸ ਨੇ ਉਕਤ ਸੜਕ ਹਾਦਸੇ ’ਚ ਟਰੱਕ ਡਰਾਈਵਰ ਬਲਵਿੰਦਰ ਕੁਮਾਰ ਵਾਸੀ ਪਿੰਡ ਸੰਧੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਖਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਾਕਸ-- ਦਹੇਜ ਲਿਆਉਣ ਲਈ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ’ਤੇ ਪਤੀ ਸਣੇ 3 ਨਾਮਜਦ ਥਾਣਾ ਖੇੜੀ ਗੰਡਿਆਂ ਪੁਲਿਸ ਨੇ ਦਹੇਜ ਦੇ ਮਾਮਲੇ ਦੇ ਵਿੱਚ ਇੱਕ ਵਿਆਹੁਤਾ ਔਰਤ ਦੇ ਨਾਲ ਕੁੱਟਮਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ’ਤੇ ਪੀੜਤਾਂ ਦੇ ਪਤੀ ਸਣੇ ਸੱਸ ਤੇ ਸਹੁਰੇ ਖਿਲਾਫ ਵੱਖ ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖੇੜੀ ਗੰਡਿਆ ਪੁਲਿਸ ਕੋਲ ਮਨੀਸ਼ਾ ਪਤਨੀ ਪਰਮਿੰਦਰ ਸਿੰਘ ਵਾਸੀ ਪਿੰਡ ਮੰਡਿਆਣਾ ਨੇ ਬਿਆਨ ਦਰਜ ਕਰਵਾਏ ਕੇ ਉਸ ਦਾ ਵਿਆਹ ਪਰਮਿੰਦਰ ਸਿੰਘ ਵਾਸੀ ਪਿੰਡ ਮੰਡਿਆਣਾ ਦੇ ਨਾਲ 10 ਅਪ੍ਰੈਲ 2026 ਨੂੰ ਹੋਇਆ ਸੀ। ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਦਾਜ ਦਹੇਜ ਹੋਰ ਲਿਆਉਣ ਦੀ ਮੰਗ ਨੂੰ ਲੈ ਕੇ ਕੁੱਟਮਾਰ ਕੀਤੀ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ’ਤੇ ਥਾਣਾ ਖੇੜੀ ਗੰਡਿਆ ਪੁਲਿਸ ਨੇ ਪੀੜਤਾਂ ਦੇ ਬਿਆਨਾ ਅਧਾਰ ’ਤੇ ਉਸ ਦੇ ਪਤੀ ਪਰਮਿੰਦਰ ਸਿੰਘ, ਸੱਸ ਜਰਨੈਲ ਕੌਰ ਤੇ ਸਹੁਰੇ ਪਰਮਜੀਤ ਸਿੰਘ ਵਾਸੀ ਮਨਿਆਣਾ ਦੇ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।