ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ ਅੱਜ
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ 20 ਮਈ ਨੂੰ
Publish Date: Tue, 19 May 2026 04:37 PM (IST)
Updated Date: Tue, 19 May 2026 04:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ 20 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੇਟੀਐਮ ਦੇ ਨਿਯੋਜਕ ਵਲੋਂ ਫੀਲਡ ਅਫ਼ਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੇਜਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਪਟਿਆਲਾ ਜੀ ਨੇ ਦੱਸਿਆ ਕਿ ਪੇ ਟੀ ਐਮ ਦੇ ਨਿਯੋਜਕ ਵਲੋਂ ਫੀਲਡ ਅਫ਼ਸਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਕੇਵਲ ਮਰਦ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰਵੀਂ ਅਤੇ ਗ੍ਰੈਜੂਏਸ਼ਨ ਉਮਰ 18 ਤੋਂ 37 ਸਾਲ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 20 ਮਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।