ਰਾਸ਼ਟਰੀ ਸੜਕ ਸੁਰੱਖਿਆ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਰੋਟਰੀ ਕਲੱਬ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
Publish Date: Thu, 29 Jan 2026 06:17 PM (IST)
Updated Date: Thu, 29 Jan 2026 06:19 PM (IST)

ਫੋਟੋ 29ਪੀਟੀਐਲ: 24 ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਰੋਟਰੀ ਕਲੱਬ ਵੱਲੋਂ ਰੋਟਰੀ ਕਲੱਬ ਪ੍ਰਧਾਨ ਅਰੁਣ ਬਾਂਸਲ ਦੀ ਅਗਵਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਤਹਿਤ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਜੈਕਟ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ’ਚ ਨੇਪਰੇ ਚੜ੍ਹਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਆਮ ਨਾਗਰਿਕਾਂ ਨੂੰ ਟ੍ਰਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਹੈਲਮੇਟ ਅਤੇ ਰਿਫਲੈਕਟਰ ਵੀ ਵੰਡੇ ਗਏ। ਇਸ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਤਾਂ ਜੋ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਪ੍ਰਧਾਨ ਅਰੁਣ ਬਾਂਸਲ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਹਰ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਹੈ। ਹੈਲਮੇਟ ਪਾਉਣ ਅਤੇ ਰਿਫਲੈਕਟਰ ਲਗਾਉਣ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਟ੍ਰਰੈਫਿਕ ਇੰਚਾਰਜ ਝਿਰਮਲ ਸਿੰਘ: ਉਨ੍ਹਾਂ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਅਤੇ ਰੋਟਰੀ ਕਲੱਬ ਦੀ ਇਸ ਪਹਿਲ ਕਦਮੀ ਦੀ ਸ਼ਲਾਘਾ ਕੀਤੀ। ਪ੍ਰੋਜੈਕਟ ਚੇਅਰਮੈਨ ਆਸ਼ੀਸ਼ ਬਾਂਸਲ ਨੇ ਦੱਸਿਆ ਕਿ ਸ਼ਹਿਰ ’ਚ ਟ੍ਰਰੈਫਿਕ ਨਿਯਮਾਂ ਨਾਲ ਸਬੰਧਤ ਸਾਈਨ ਬੋਰਡ ਵੀ ਲਗਾਏ ਜਾ ਰਹੇ ਹਨ ਤਾਂ ਜੋ ਜਾਮ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਗੁਰਵਿੰਦਰ ਸਿੰਘ, ਟ੍ਰੈਫਿਕ ਅਧਿਕਾਰੀ ਜਸਪਾਲ ਸਿੰਘ ਤੋਂ ਇਲਾਵਾ ਇਲੈਕਟ ਗਵਰਨਰ ਸੀ.ਏ ਅਮਿਤ ਸਿੰਗਲਾ, ਕ੍ਰਿਸ਼ਨ ਪ੍ਰੋਜੈਕਟ ਚੇਅਰਮੈਨ ਆਸ਼ੀਸ਼ ਬਾਂਸਲ, ਸਕੱਤਰ ਸੁਮਿਤ ਗੋਇਲ ਅਤੇ ਕੈਸ਼ੀਅਰ ਗੌਰਵ ਜਿੰਦਲ ਬਾਂਸਲ, ਯਸ਼ ਗਰਗ, ਜੀ.ਸੀ. ਗੋਇਲ, ਮਨੋਜ ਬਾਂਸਲ, ਅਜੇ ਗਰਗ, ਡਾ: ਮਨੀਸ਼ ਗੁਪਤਾ, ਨਰੇਸ਼ ਮਿੱਤਲ, ਡਾ: ਓਮ ਅਰੋੜਾ, ਰਾਜੀਵ ਗੋਇਲ, ਸਤੀਸ਼ ਸਿੰਗਲਾ, ਵਨੀਤ ਗੁਪਤਾ ਮੋਂਟੀ, ਰਮਨ ਗੁਪਤਾ, ਗਗਨ ਗੁਪਤਾ ਅਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।