ਪੰਜਾਬ ਵਿੱਚ ਜਾਰੀ ‘ਸ਼ੁਕਰਾਨਾ ਯਾਤਰਾ’ ਦੌਰਾਨ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪਿੰਡ ਕਸਿਆਨਾ ਵਿਖੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਅੱਗੇ ਰੋਸ ਪ੍ਰਗਟਾਉਣ ਦੀ ਤਿਆਰੀ ਵਿੱਚ ਸਨ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ। ਪੰਜਾਬ ਵਿੱਚ ਜਾਰੀ ‘ਸ਼ੁਕਰਾਨਾ ਯਾਤਰਾ’ ਦੌਰਾਨ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪਿੰਡ ਕਸਿਆਨਾ ਵਿਖੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਅੱਗੇ ਰੋਸ ਪ੍ਰਗਟਾਉਣ ਦੀ ਤਿਆਰੀ ਵਿੱਚ ਸਨ।
ਪ੍ਰਾਪਤ ਵੇਰਵਿਆਂ ਅਨੁਸਾਰ, ਕਿਸਾਨ ਜੱਥੇਬੰਦੀ ਦੇ ਆਗੂ ਅਤੇ ਵਰਕਰ ਪਿੰਡ ਦੇ ਗੁਰੂਦੁਆਰਾ ਸਾਹਿਬ ਕੋਲ ਇਕੱਠੇ ਹੋਏ ਸਨ। ਉਹ ਸ਼ਾਂਤਮਈ ਢੰਗ ਨਾਲ ਉੱਥੇ ਮੌਜੂਦ ਸਨ ਕਿ ਅਚਾਨਕ ਪੁਲਿਸ ਦੀਆਂ ਗੱਡੀਆਂ ਦਾ ਇੱਕ ਵੱਡਾ ਕਾਫਲਾ ਉੱਥੇ ਪਹੁੰਚਿਆ। ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੂੰ ਉੱਥੋਂ ਹਟਣ ਲਈ ਕਿਹਾ ਪਰ ਜਦੋਂ ਕਿਸਾਨਾਂ ਨੇ ਉੱਥੇ ਹੀ ਡਟੇ ਰਹਿਣ ਦਾ ਫੈਸਲਾ ਕੀਤਾ ਤਾਂ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ।