ਪੇਂਡੂ ਪੰਪ ਆਪ੍ਰੇਟਰਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਲਾਇਆ ਧਰਨਾ
ਪੇਂਡੂ ਪੰਪ ਆਪਰੇਟਰਾਂ ਨੇ ਵਿੱਤ ਮੰਤਰੀ ਦੇ ਦਫਤਰ ਅੱਗੇ ਲਾਇਆ ਧਰਨਾ
Publish Date: Fri, 01 May 2026 05:32 PM (IST)
Updated Date: Sat, 02 May 2026 04:08 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਪੰਜਾਬ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਬੇਅੰਤ ਸਿੰਘ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਪੇਂਡੂ ਪੰਚਾਇਤੀ ਪੰਪ ਆਪ੍ਰੇਟਰਾਂ ਦੀਆਂ ਸੇਵਾਵਾਂ ਨਿਭਾਅ ਰਹੇ ਹਾਨ। ਉਨ੍ਹਾਂ ਦੀ ਜੱਥੇਬੰਦੀ ਨੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨਾਲ ਦੋ ਦਰਜਨ ਤੋਂ ਵੱਧ ਮੀਟਿੰਗਾਂ ਕਰ ਚੁੱਕੇ ਹਾਂ। ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਇਕ ਵੀ ਮੰਗ ਪੂਰੀ ਨਹੀਂ ਕੀਤੀ ਗਈ, ਜਿਸ ਦੇ ਰੋਸ ਵੱਜੋਂ ਵਿੱਤ ਮੰਤਰੀ ਸੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਇਕ ਸੂਬਾ ਪੱਧਰੀ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਪ ਆਪ੍ਰੇਟਰਾਂ ਦੀਆ ਹੋ ਰਹੀਆ ਛਾਂਟੀਆਂ ਰੋਕੀਆਂ ਜਾਣ ਤੇ ਹਟਾਏ ਗਏ ਪੰਪ ਆਪ੍ਰੇਟਰਾਂ ਇਨ੍ਹਾਂ ਸ਼ਰਤ ਬਹਾਲ ਕੀਤੇ ਜਾਣ। ਪੰਪ ਆਪ੍ਰੇਟਰਾਂ ਨੂੰ ਕਿਰਤ ਕਾਨੂੰਨ ਤਹਿਤ ਤਨਖਾਹਾਂ ਲਾਗੂ ਕਰ ਕੇ ਖਾਤਿਆਂ ਵਿਚ ਪਾਈ ਜਾਵੇ। ਗ੍ਰਾਮ ਪੰਚਾਇਤੀ ਪੰਪ ਆਪ੍ਰੇਟਰਾਂ ਦਾ ਘੱਟੋ-ਘੱਟ 20 ਲੱਖ ਤੱਕ ਬੀਮਾ ਕੀਤਾ ਜਾਵੇ। ਇਸ ਮੌਕੇ ਅਵਤਾਰ ਸਿੰਘ, ਕੇਹਰ ਸਿੰਘ ਅਤੇ ਹਰਪ੍ਰੀਤ ਸਿੰਘ ਹਾਜ਼ਰ ਸਨ।