ਸੈਕਰਡ ਹਾਰਟ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ
ਸੈਕਰਡ ਹਾਰਟ ਸਕੂਲ ਦੀ ਦਸਵੀਂ ਸੀਬੀਐਸਈ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਸੌ ਫੀਸਦੀ ਰਿਹਾ
Publish Date: Thu, 16 Apr 2026 04:28 PM (IST)
Updated Date: Fri, 17 Apr 2026 04:03 AM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸੀਬੀਐੱਸਈ ਬੋਰਡ ਦਿੱਲੀ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿਚ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਜਲਾਲਪੁਰ ਦੇ ਵਿਦਿਆਰਥੀਆਂ ਨੇ ਸੌ ਫੀਸਦੀ ਨਤੀਜਾ ਹਾਸਲ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਦਿਵਿਆ ਮਹਿਤਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੈਰਿਟ ਸੂਚੀ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਸਥਾਨ ਹਾਸਲ ਕੀਤਾ ਅਤੇ ਆਪਣੇ ਜੂਨੀਅਰਾਂ ਲਈ ਨਵਾਂ ਮਿਆਰ ਸਥਾਪਤ ਕੀਤਾ। ਉਨ੍ਹਾਂ ਦਸਿਆ ਕਿ ਪਰਮਵੀਰ ਸਿੰਘ ਨੇ 97 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ , ਗੁਰਲੀਨ ਕੌਰ ਨੇ 93.8 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਹਰਸਿਮਰਨ ਕੌਰ ਨੇ 87.2 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਦਿਵਿਆ ਮਹਿਤਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਨਾਲ ਕਮਾਈ ਗਈ ਸਫਲਤਾ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਸ਼ਾਨਦਾਰ ਪ੍ਰਾਪਤੀਆਂ ਪਿੱਛੇ ਅਧਿਆਪਕਾਂ ਦਾ ਜੋਗ ਮਾਰਗਦਰਸ਼ਨ ਹੈ ਅਤੇ ਉਹਨਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਮੈਨੇਜਿੰਗ ਡਾਇਰੈਕਟਰ ਜੇਪੀਐਸ ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਸਤਿੰਦਰਜੀਤ ਜੌਲੀ ਅਤੇ ਪ੍ਰੈਜ਼ੀਡੈਂਟ ਸ੍ਰੀਮਤੀ ਨਵੇਰਾ ਨੇ ਵੀ ਸ਼ੁਭਕਾਮਨਾਵਾਂ ਦਿੱਤੀਆਂ ।