ਸੈਕਰਡ ਹਾਰਟ ਸਕੂਲ ਵਿਦਿਆਰਥੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ
ਸੈਕਰਡ ਹਾਰਟ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 05:06 PM (IST)
Updated Date: Fri, 15 May 2026 04:03 AM (IST)

ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸੀਬੀਐੱਸਈ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ’ਚ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਦਿਵਿਆ ਮਹਿਤਾ ਨੇ ਦੱਸਿਆ ਕਿ ਸਕੂਲ ਵਿੱਚੋਂ ਸਭ ਤੋਂ ਵੱਧ ਅੰਕ ਹਾਸਲ ਕਰਕੇ ਆਰਟਸ ਗਰੁੱਪ ਦੀ ਤਰਨਪ੍ਰੀਤ ਕੌਰ ਨੇ 96.4 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਆਰਟਸ ਗਰੁੱਪ ਦੀ ਹੀ ਗੁਨੀਤ ਕੌਰ ਨੇ 95.2 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ। ਕਾਮਰਸ ਗਰੁੱਪ ਦੇ ਸਿਮਰਨਪ੍ਰੀਤ ਸਿੰਘ ਨੇ 90.2 ਫ਼ੀਸਦੀ ਅਤੇ ਸਾਇੰਸ ਗਰੁੱਪ ਦੇ ਪਾਰਸ ਕੌਸ਼ਲ ਨੇ 89.8 ਫ਼ੀਸਦੀ ਅੰਕਾਂ ਨਾਲ ਸ਼ਾਨਦਾਰ ਸਫਲਤਾ ਹਾਸਲ ਕੀਤੀ। ਪ੍ਰਿੰਸੀਪਲ ਦਿਵਿਆ ਮਹਿਤਾ ਨੇ ਵਿਦਿਆਰਥੀਆਂ ਨੂੰ ਨਿੱਘੀ ਵਧਾਈ ਦਿੱਤੀ ਅਤੇ ਇਸ ਸਫ਼ਲਤਾ ਦਾ ਸਿਹਰਾ ਅਧਿਆਪਕਾਂ ਦੀ ਮਿਹਨਤ ਤੇ ਵਿਦਿਆਰਥੀਆਂ ਦੇ ਦ੍ਰਿੜ ਇਰਾਦੇ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੂਰੇ ਸਾਲ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦਾ ਨਤੀਜਾ ਹਨ। ਸਕੂਲ ਮੈਨੇਜਮੈਂਟ ਵੱਲੋਂ ਮੈਨੇਜਿੰਗ ਡਾਇਰੈਕਟਰ ਜੇਪੀਐਸ ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਅਤੇ ਪ੍ਰੈਜ਼ੀਡੈਂਟ ਨਵੇਰਾ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਉਨ੍ਹਾਂ ਦੇ ਕਰੀਅਰ ਦੇ ਟੀਚਿਆਂ ਲਈ ਇੱਕ ਮਜ਼ਬੂਤ ਨੀਂਹ ਸਾਬਤ ਹੋਵੇਗੀ।