Sad News : ਸਮਾਣਾ ਦੇ ਨੌਜਵਾਨ ਦੀ ਅਮਰੀਕਾ ’ਚ ਗੋਲ਼ੀ ਮਾਰ ਕੇ ਹੱਤਿਆ, ਪਰਿਵਾਰ 'ਚ ਸੋਗ ਦੀ ਲਹਿਰ
ਪਿੰਡ ਫਤਿਹਪੁਰ ਦੇ ਨੌਜਵਾਨ ਦੀ ਅਮਰੀਕਾ ’ਚ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਉਨ੍ਹਾਂ 50 ਲੱਖ ਰੁਪਏ ਇੱਕਠੇ ਕਰਕੇ ਆਪਣੇ ਇਕਲੌਤੇ ਪੁੱਤਰ ਗੁਰਦਾਸ ਸਿੰਘ (21) ਨੂੰ ਵਰਕ ਪਰਮਿਟ ’ਤੇ ਅਮਰੀਕਾ ਭੇਜਿਆ ਸੀ।
Publish Date: Wed, 18 Mar 2026 07:03 PM (IST)
Updated Date: Wed, 18 Mar 2026 07:06 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪਿੰਡ ਫਤਿਹਪੁਰ ਦੇ ਨੌਜਵਾਨ ਦੀ ਅਮਰੀਕਾ ’ਚ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਉਨ੍ਹਾਂ 50 ਲੱਖ ਰੁਪਏ ਇੱਕਠੇ ਕਰਕੇ ਆਪਣੇ ਇਕਲੌਤੇ ਪੁੱਤਰ ਗੁਰਦਾਸ ਸਿੰਘ (21) ਨੂੰ ਵਰਕ ਪਰਮਿਟ ’ਤੇ ਅਮਰੀਕਾ ਭੇਜਿਆ ਸੀ। ਹੁਣ ਉਹ ਉਥੇ ਪੀਆਰ ਹੋ ਗਿਆ ਸੀ। ਪਰ ਬੀਤੇ ਕੱਲ੍ਹ ਉਨ੍ਹਾਂ ਨੂੰ ਉਨ੍ਹਾਂ ਦੇ ਭਤੀਜੇ ਨੇ ਫੋਨ ’ਤੇ ਦੱਸਿਆ ਕਿ ਕਿਸੇ ਨੇ ਗੁਰਦਾਸ ਨੂੰ ਗੋਲ਼ੀ ਮਾਰ ਦਿੱਤੀ ਹੈ। ਕਾਰ ’ਚੋਂ ਉਸ ਦੀ ਲਾਸ਼ ਮਿਲੀ ਹੈ। ਹਾਲਾਂਕਿ ਕਤਲ ਕਿਸ ਨੇ ਤੇ ਕਿਉਂ ਕੀਤਾ ਇਸ ਬਾਰੇ ਪਤਾ ਨਹੀਂ ਲੱਗਿਆ। ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾ ਦੇ ਪੁੱਤ ਦੀ ਲਾਸ਼ ਭਾਰਤ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।