Sad News : ਵਾਲੀਬਾਲ ਖਿਡਾਰੀ ਦੀ ਸੜਕ ਹਾਦਸੇ ’ਚ ਮੌਤ, ਇਲਾਕੇ 'ਚ ਸੋਗ ਦੀ ਲਹਿਰ
ਸ਼ਹੀਦ ਹਰਨੇਕ ਸਿੰਘ ਸਪੋਰਟਸ ਕਲੱਬ ਪਿੰਡ ਮਨਸੂਰਪੁਰ ਵੱਲੋਂ ਰਾਸ਼ਟਰੀ ਪੱਧਰ ਤੱਕ ਵਾਲੀਬਾਲ ਖੇਡ ਚੁੱਕੇ ਖਿਡਾਰੀ ਜਸਬੀਰ ਸਿੰਘ ਮਨਸੂਰਪੁਰ ਦੀ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Publish Date: Wed, 08 Apr 2026 07:02 PM (IST)
Updated Date: Wed, 08 Apr 2026 07:04 PM (IST)
ਕ਼ੰਗ, ਪੰਜਾਬੀ ਜਾਗਰਣ, ਖਮਾਣੋ : ਸ਼ਹੀਦ ਹਰਨੇਕ ਸਿੰਘ ਸਪੋਰਟਸ ਕਲੱਬ ਪਿੰਡ ਮਨਸੂਰਪੁਰ ਵੱਲੋਂ ਰਾਸ਼ਟਰੀ ਪੱਧਰ ਤੱਕ ਵਾਲੀਬਾਲ ਖੇਡ ਚੁੱਕੇ ਖਿਡਾਰੀ ਜਸਬੀਰ ਸਿੰਘ ਮਨਸੂਰਪੁਰ ਦੀ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਸੂਤਰਾਂ ਅਨੁਸਾਰ ਜਸਬੀਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਮਨਸੂਰਪੁਰ ਆਪਣੇ ਦੋਸਤ ਨਵਨੀਤ ਸਿੰਘ ਨਾਲ ਖੇੜੀ ਨੌਧ ਸਿੰਘ ਦੇ ਪਿੰਡ ਜੱਲੋਵਾਲ ਸਥਿਤ ਆਪਣੀ ਰਿਸ਼ਤੇਦਾਰੀ ’ਚੋਂ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਮੋਟਰਸਾਈਕਲ ’ਤੇ ਪਿੰਡ ਢੋਲੇਵਾਲ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਟਰੈਕਟਰ ਨੇ ਦੋਵਾਂ ਨੌਜਵਾਨਾਂ ਨੂੰ ਕਥਿਤ ਸਿੱਧੀ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਜਖਮੀ ਹੋਏ ਦੋਵਾਂ ਨੌਜਵਾਨਾਂ ਨੂੰ ਹਸਪਤਾਲ ਲਿਜਾਂਦਿਆਂ ਰਸਤੇ ਵਿਚ ਜਸਬੀਰ ਸਿੰਘ ਦੀ ਮੌਤ ਹੋ ਗਈ ਜਦਕਿ ਨਵਨੀਤ ਸਿੰਘ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਚਾਚੇ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰਕੇ ਟਰੈਕਟਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।